ਨਵੀਂ ਦਿੱਲੀ : ਕਾਂਗਰਸ ਨੇ ਮੰਗਲਵਾਰ ਨੂੰ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿੱਚ ਕਾਂਗਰਸ ਵਲੋਂ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਹਨ। ਕਾਂਗਰਸ ਵਲੋਂ ਜਾਰੀ ਕੀਤੇ ਗਏ ਮੈਨੀਫੈਸਟੋ ਵਿੱਚ ਟਰਾਂਸਜੈਂਡਰ ਵਿਅਕਤੀਆਂ ਲਈ ਨੌਕਰੀਆਂ ਅਤੇ ਸਿੱਖਿਆ ਵਿੱਚ ਰਾਖਵਾਂਕਰਨ, 300 ਯੂਨਿਟ ਮੁਫ਼ਤ ਬਿਜਲੀ ਅਤੇ ਔਰਤਾਂ ਲਈ 2,500 ਰੁਪਏ ਮਹੀਨਾਵਾਰ ਭੱਤਾ ਸ਼ਾਮਲ ਹੈ। ਹੋਰ ਮੁੱਖ ਵਾਅਦਿਆਂ ਵਿੱਚ ਸਾਰੇ ਦਿੱਲੀ ਨਿਵਾਸੀਆਂ ਲਈ 25 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਕਵਰੇਜ, ਬੇਰੁਜ਼ਗਾਰ ਨੌਜਵਾਨਾਂ ਲਈ 8,500 ਰੁਪਏ ਦੇ ਵਜ਼ੀਫ਼ੇ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਅਤੇ ਮੁਫ਼ਤ ਰਾਸ਼ਨ ਕਿੱਟਾਂ ਦੇ ਨਾਲ 500 ਰੁਪਏ ਪ੍ਰਤੀ ਸਿਲੰਡਰ 'ਤੇ ਰਸੋਈ ਗੈਸ ਸ਼ਾਮਲ ਹੈ।
ਇਹ ਵੀ ਪੜ੍ਹੋ - ਪ੍ਰਯਾਗਰਾਜ ਮਹਾਂਕੁੰਭ ਜਾਣ ਵਾਲੀਆਂ ਟ੍ਰੇਨਾਂ ਰੱਦ ਹੋਣ ਦੀ ਖ਼ਬਰ ਵਿਚਾਲੇ ਰੇਲਵੇ ਦਾ ਵੱਡਾ ਬਿਆਨ
ਮੈਨੀਫੈਸਟੋ ਜਾਰੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ, "ਗਰੰਟੀ ਦਾ ਮਤਲਬ ਹੈ ਇਹ ਜਨਤਾ ਦਾ ਅਧਿਕਾਰ ਹੈ... ਦਿੱਲੀ ਦੇ ਲੋਕਾਂ ਲਈ ਪੰਜ ਗਰੰਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਵੇਲੇ ਦਿੱਲੀ ਵਿੱਚ ਕਾਰੋਬਾਰ ਕਰਨ ਦੀ ਸੌਖ ਦੀ ਗੱਲ ਨਹੀਂ ਹੋ ਰਹੀ, ਸਗੋਂ ਸਾਹ ਲੈਣ ਵਿੱਚ ਸੌਖ ਦੀ ਗੱਲ ਹੋ ਰਹੀ ਹੈ।'' ਉਨ੍ਹਾਂ ਅੱਗੇ ਕਿਹਾ, ''ਜੇਕਰ ਤੁਸੀਂ ਪ੍ਰਦੂਸ਼ਣ ਅਤੇ ਰਸਾਇਣਕ ਪ੍ਰਦੂਸ਼ਣ ਲਈ ਕਿਸੇ ਵੀ ਮਾਪਦੰਡ ਨੂੰ ਦੇਖਦੇ ਹੋ ਤਾਂ ਕੋਈ ਵੀ ਦਿੱਲੀ ਦਾ ਮੁਕਾਬਲਾ ਨਹੀਂ ਕਰ ਸਕਦਾ। ਨਾ ਤਾਂ ਭਾਜਪਾ ਅਤੇ ਨਾ ਹੀ ਦਿੱਲੀ ਦੀ 'ਆਪ' ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ।''
ਇਹ ਵੀ ਪੜ੍ਹੋ - ਨਾ ਆਓ ਅਯੁੱਧਿਆ..., ਜਾਣੋ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਕਿਉਂ ਕੀਤੀ ਅਜਿਹੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ ਭਾਜੜ ਨੂੰ ਲੈ ਕੇ UP ਦੇ ਮੁੱਖ ਮੰਤਰੀ ਦੇ ਲਗਾਤਾਰ ਸੰਪਰਕ 'ਚ ਹਾਂ : ਅਮਿਤ ਸ਼ਾਹ
NEXT STORY