ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ ਦਿੱਲੀ ਦੇ ਆਬਕਾਰੀ ਘਪਲੇ ਮਾਮਲੇ 'ਚ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਮਾਮਲੇ 'ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੋਸ਼ੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਭਿਸ਼ੇਕ ਬੋਇਨਪੱਲੀ ਦੱਖਣੀ ਭਾਰਤ ਦੇ ਕੁਝ ਸ਼ਰਾਬ ਕਾਰੋਬਾਰੀਆਂ ਲਈ ਕੰਮ ਕਰਦਾ ਸੀ। ਉਸ ਨੂੰ ਐਤਵਾਰ ਨੂੰ ਪੁੱਛ-ਗਿੱਛ ਲਈ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ : ਗੁਜਰਾਤ ਤੋਂ ਵੱਡੀ ਖ਼ਬਰ : ਪਾਕਿਸਤਾਨੀ ਕਿਸ਼ਤੀ 'ਚੋਂ ਜ਼ਬਤ ਹੋਈ 360 ਕਰੋੜ ਰੁਪਏ ਦੀ ਹੈਰੋਇਨ
ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਨੇ ਪਾਇਆ ਕਿ ਉਹ ਕੁਝ ਮਹੱਤਵਪੂਰਨ ਸਵਾਲਾਂ ਦਾ ਜਵਾਬ ਦੇਣ ਤੋਂ ਬਚ ਰਿਹਾ ਹੈ, ਜਿਸ ਤੋਂ ਬਾਅਦ ਉਸ ਨੂੰ ਦੇਰ ਰਾਤ ਹਿਰਾਸਤ ' ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਆਬਕਾਰੀ ਮਾਮਲੇ 'ਚ ਇਹ ਦੂਜੀ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਮਾਮਲਾ ਰਾਸ਼ਟਰੀ ਰਾਜਧਾਨੀ 'ਚ ਸ਼ਰਾਬ ਦੇ ਲਾਇਸੈਂਸ ਦੇਣ 'ਚ ਭ੍ਰਿਸ਼ਟਾਚਾਰ ਨਾਲ ਜੁੜਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਉਜੈਨ ਦਾ ‘ਮਹਾਕਾਲ ਲੋਕ’ ਬਣ ਕੇ ਤਿਆਰ, ਖੂਬਸੂਰਤ ਤਸਵੀਰਾਂ ਮੋਹ ਲੈਣਗੀਆਂ ਦਿਲ
NEXT STORY