ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਦਿੱਲੀ ਪੁਲਸ ਨੇ ਕਿਸਾਨਾਂ ਨੂੰ ਬੁਰਾੜੀ ਵਿਚ ਨਿਰੰਕਾਰੀ ਸਮਾਗਮ ਮੈਦਾਨ ਵਿਚ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਬਾਵਜੂਦ ਕਿਸਾਨ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਦਿੱਲੀ ਦੇ ਜੰਤਰ-ਮੰਤਰ 'ਤੇ ਹੀ ਧਰਨੇ 'ਤੇ ਬੈਠਾਂਗੇ ਪਰ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਦਰਸ਼ਨ ਤਾਂ ਰਾਮਲੀਲਾ ਮੈਦਾਨ 'ਚ ਹੁੰਦਾ ਹੈ, ਤਾਂ ਸਾਨੂੰ ਨਿਰੰਕਾਰੀ ਮੈਦਾਨ ਵਿਚ ਕਿਉਂ ਭੇਜਿਆ ਜਾ ਰਿਹਾ ਹੈ। ਰਾਕੇਸ਼ ਨੇ ਕਿਹਾ ਕਿ ਅਸੀਂ ਲੋਕ ਬਾਰਡਰ 'ਤੇ ਹੀ ਡਟੇ ਰਹਾਂਗੇ। ਇਸ ਤੋਂ ਇਲਾਵਾ ਕਿਸਾਨਾਂ ਨੇ ਤੈਅ ਕੀਤਾ ਹੈ ਕਿ ਉਹ ਰੋਜ਼ਾਨਾ 11 ਵਜੇ ਬੈਠਕ ਕਰਨਗੇ ਅਤੇ ਅੱਗੇ ਦੀ ਰਣਨੀਤੀ ਤੈਅ ਕਰਨਗੇ।
ਇਹ ਵੀ ਪੜ੍ਹੋ: ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਸਰਕਾਰ, ਅਮਿਤ ਸ਼ਾਹ ਦਾ ਸਾਹਮਣੇ ਆਇਆ ਬਿਆਨ
ਓਧਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਲਈ ਰਾਸ਼ਟਰੀ ਰਾਜਧਾਨੀ ਦੇ ਬੁਰਾੜੀ ਮੈਦਾਨ 'ਚ ਚੱਲੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਤੈਅ ਥਾਂ 'ਤੇ ਜਾਂਦੇ ਹੀ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਦਿੱਲੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿਚ ਪਾਣੀ, ਪਖਾਨੇ ਅਤੇ ਡਾਕਟਰੀ ਦੇਖਭਾਲ ਦੀ ਵਿਵਸਥਾ ਕੀਤੀ ਹੈ, ਤਾਂ ਕਿ ਕਿਸਾਨਾਂ ਨੂੰ ਕੋਈ ਅਸੁਵਿਧਾ ਨਾ ਹੋਵੇ ਅਤੇ ਉਹ ਉੱਥੇ ਲੋਕਤੰਤਰੀ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣਾ ਪ੍ਰਦਰਸ਼ਨ ਕਰ ਸਕਣ।
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਹੀ ਨਹੀਂ UP ਅਤੇ ਰਾਜਸਥਾਨ ਤੋਂ ਵੀ ਦਿੱਲੀ ਪੁੱਜ ਰਹੇ ਕਿਸਾਨ, ਪੁਲਸ ਅਲਰਟ
ਕਿਸਾਨਾਂ ਦੇ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ ਦਰਮਿਆਨ ਸਰਕਾਰ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ 3 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਨਾਲ ਇਕ ਬੈਠਕ ਪਹਿਲਾਂ ਹੀ ਤੈਅ ਕੀਤੀ ਜਾ ਚੁੱਕੀ ਹੈ। ਜੇਕਰ ਕਿਸਾਨ ਚਾਹੁੰਣ ਤਾਂ ਸਰਕਾਰ ਉਨ੍ਹਾਂ ਦੇ ਨੇਤਾਵਾਂ ਨਾਲ ਪਹਿਲਾਂ ਵੀ ਗੱਲਬਾਤ ਕਰਨ ਲਈ ਤਿਆਰ ਹੈ। ਤੋਮਰ ਨੇ ਕਿਸਾਨਾਂ ਤੋਂ ਵਿਰੋਧ ਪ੍ਰਦਰਸ਼ਨ ਖ਼ਤਮ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੂੰ ਗੱਲਬਾਤ ਲਈ ਆਉਣਾ ਚਾਹੀਦਾ ਹੈ, ਕਿਉਂਕਿ ਚਰਚਾ ਤੋਂ ਬਾਅਦ ਹੀ ਹੱਲ ਨਿਕਲ ਸਕਦਾ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: 'ਪੰਜਾਬ ਦੇ ਕਿਸਾਨਾਂ' 'ਤੇ ਮਨੋਹਰ ਲਾਲ ਖੱਟੜ ਦਾ ਵੱਡਾ ਬਿਆਨ
ਕਿਸਾਨਾਂ ਦੇ ਵਿਰੋਧ ਵਿਚਾਲੇ ਅੱਜ ਪੀ.ਐੱਮ. ਮੋਦੀ ਕਰਨਗੇ 'ਮਨ ਕੀ ਬਾਤ'
NEXT STORY