ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਪਿੱਛੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਟਰੈਕਟਰ ਪਰੇਡ ਕੱਢਣ ਦੀ ਘੋਸ਼ਣਾ ਕੀਤੀ ਹੈ। ਬੀਤੇ ਦਿਨ ਕਿਸਾਨਾਂ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਸੀ ਕਿ ਟਰੈਕਟਰਾਂ ਦੀ ਗਿਣਤੀ ਤੈਅ ਨਹੀਂ ਹੈ, ਜੋ ਵੀ ਇੱਥੇ ਆਇਆ ਹੈ ਉਹ ਜਾਵੇਗਾ, ਇਕ ਟਰੈਕਟਰ 'ਤੇ 3-4 ਲੋਕ ਹੀ ਬੈਠਣਗੇ।
-ll.jpg)
ਟਰੈਕਟਰਾਂ 'ਤੇ ਕਿਸਾਨ ਅੰਦੋਲਨ ਦੇ ਝੰਡੇ ਅਤੇ ਤਿਰੰਗਾ ਝੰਡਾ ਹੋਵੇਗਾ। ਇਸ ਟਰੈਕਟਰ ਪਰੇਡ ਵਿਚ ਮੁੱਖ ਤੌਰ ‘ਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਦਿੱਲੀ ਪੁਲਸ ਨੇ ਜੋ ਰੂਟ ਪਲਾਨ ਤਿਆਰ ਕੀਤਾ ਹੈ ਉਸ ਅਨੁਸਾਰ, ਪਰੇਡ ਵਾਲੇ ਟਰੈਕਟਰ ਸਿੰਘੂ , ਟਿਕਰੀ ਅਤੇ ਗਾਜ਼ੀਪੁਰ ਬਾਰਡਰ 'ਤੇ ਆਪਣੇ-ਆਪਣੇ ਸਥਾਨਾਂ ਤੋਂ ਚੱਲਦੇ ਹੋਏ ਪੁਲਸ ਦੇ ਮਿੱਥੇ ਗਏ ਰੂਟ ਤੋਂ ਘੁੰਮਦੇ ਹੋਏ ਵਾਪਸ ਆਪਣੀ-ਆਪਣੀ ਜਗ੍ਹਾ ਆਉਣਗੇ।

ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ।

ਇਹ ਵੀ ਪੜ੍ਹੋ- 72ਵੇਂ ਗਣਤੰਤਰ ਦਿਹਾੜੇ 'ਤੇ ਵਿਸ਼ੇਸ਼ : ਜਾਣੋ ਕਿਵੇਂ ਮਨਾਇਆ ਜਾ ਰਿਹੈ ਇਸ ਵਾਰ 'ਗਣਤੰਤਰ ਦਿਹਾੜਾ'
ਗੌਰਤਲਬ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ 28 ਨਵੰਬਰ ਤੋਂ ਸਿੰਘੂ, ਟਿਕਰੀ, ਗਾਜ਼ੀਪੁਰ ਸਮੇਤ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਰਕਾਰ ਨੇ ਡੇਢ-ਦੋ ਸਾਲ ਤੱਕ ਕਾਨੂੰਨ ਲਾਗੂ ਕਰਨ 'ਤੇ ਰੋਕ ਲਗਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨਾਂ ਨੇ ਇਸ ਨੂੰ ਨਾਕਾਰ ਦਿੱਤਾ। ਹੁਣ ਤੱਕ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ।
►ਇਸ ਖ਼ਬਰ ਸਬੰਧੀ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਇ
72ਵੇਂ ਗਣਤੰਤਰ ਦਿਹਾੜੇ 'ਤੇ ਵਿਸ਼ੇਸ਼ : ਜਾਣੋ ਕਿਵੇਂ ਮਨਾਇਆ ਜਾ ਰਿਹੈ ਇਸ ਵਾਰ 'ਗਣਤੰਤਰ ਦਿਹਾੜਾ'
NEXT STORY