ਨਵੀਂ ਦਿੱਲੀ- ਦਿੱਲੀ ਦੇ ਗਾਂਧੀਨਗਰ ਇਲਾਕੇ ’ਚ ਸਥਿਤ ਇਕ ਕੱਪੜਾ ਫੈਕਟਰੀ ’ਚ ਐਤਵਾਰ ਨੂੰ ਅੱਗ ਲੱਗ ਗਈ। ਦਿੱਲੀ ਅੱਗ ਬੁਝਾਊ ਸੇਵਾ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ’ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਪ੍ਰਤਾਪ ਗਲੀ ’ਚ ਇਕ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਸਥਿਤ ਫੈਕਟਰੀ ’ਚ ਅੱਗ ਲੱਗਣ ਦੀ ਸੂਚਨਾ ਸਵੇਰੇ 10 ਵੱਜ ਕੇ 6 ਮਿੰਟ ’ਤੇ ਮਿਲੀ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਪਾਣੀ ਦੇ ਤਿੰਨ ਟੈਂਕਰਾਂ ਸਮੇਤ ਹੋਰ ਇਕਾਈਆਂ ਨੂੰ ਮੌਕੇ ’ਤੇ ਭੇਜਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ’ਤੇ ਸਵੇਰੇ 11 ਵੱਜ ਕੇ 10 ਮਿੰਟ ’ਤੇ ਕਾਬੂ ਪਾ ਲਿਆ ਗਿਆ।
ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
NEXT STORY