ਨਵੀਂ ਦਿੱਲੀ, (ਭਾਸ਼ਾ)- ਦਿੱਲੀ ਸਰਕਾਰ ਸ਼ਹਿਰ ’ਚ ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਮਾਲ ਵਿਭਾਗ ਨਾਲ ਅਧਿਕਾਰਤ ਗੱਲਬਾਤ ’ਚ ਮੰਤਰੀ ਆਤਿਸ਼ੀ ਨੇ ਕਿਹਾ ਕਿ 28 ਜੂਨ ਨੂੰ ਬਹੁਤ ਜ਼ਿਆਦਾ ਬਾਰਿਸ਼ ਤੋਂ ਬਾਅਦ ਡੁੱਬਣ ਕਾਰਨ ‘ਕਈ ਲੋਕਾਂ ਦੀਆਂ ਮੌਤਾਂ’ ਹੋਣ ਦੀ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ- ਸਸਕਾਰ ਤੋਂ ਪਹਿਲਾਂ ਬੰਦਾ ਹੋਇਆ ਜ਼ਿੰਦਾ! ਧਾਹਾਂ ਮਾਰ ਰੋਂਦੇ ਪਰਿਵਾਰ ਤੋਂ ਨਹੀਂ ਸਾਂਭੀ ਜਾ ਰਹੀ ਖੁਸ਼ੀ
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਫਿਰ ਆ ਗਿਆ ਖ਼ਤਰਨਾਕ ਵਾਇਰਸ, ਦੇਖ ਲਓ ਕਿਤੇ ਤੁਹਾਨੂੰ ਤਾਂ ਨਹੀਂ ਇਹ ਲੱਛਣ
ਆਤਿਸ਼ੀ ਨੇ ਹੁਕਮ ’ਚ ਕਿਹਾ, ‘‘ਜਿਨ੍ਹਾਂ ਲੋਕਾਂ ਨੇ ਆਪਣੀ ਜਾਨ ਗਵਾਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।’’ ਉਨ੍ਹਾਂ ਕਿਹਾ ਕਿ ਵਧੀਕ ਮੁੱਖ ਸਕੱਤਰ (ਮਾਲੀਆ) ਨੂੰ ਖੇਤਰ ਦੇ ਹਸਪਤਾਲਾਂ ਅਤੇ ਦਿੱਲੀ ਪੁਲਸ ਦੇ ਸਹਿਯੋਗ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਤੁਰੰਤ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਤੀ ਦੀ ਬਰਾਤ 'ਚ ਰੱਜ ਕੇ ਨੱਚੀ ਪਤਨੀ, ਖ਼ੁਸ਼ੀ-ਖ਼ੁਸ਼ੀ ਘਰ ਲਿਆਈ ਸੌਂਕਣ, ਹੈਰਾਨ ਕਰ ਦੇਵੇਗੀ ਵਜ੍ਹਾ
ਜਲ ਸੈਨਾ ਮੁਖੀ ਚਾਰ ਦਿਨਾਂ ਦੇ ਦੌਰੇ 'ਤੇ ਬੰਗਲਾਦੇਸ਼ ਪਹੁੰਚੇ
NEXT STORY