ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਨੂੰ ਦਿੱਲੀ ਦੇ ਬਾਹਰੀ ਇਲਾਕੇ ਵਿਚ ਸ਼ਿਫਟ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਬਤ ਸਰਵੇ ਅਤੇ ਸਲਾਹ-ਮਸ਼ਵਰੇ ਨਾਲ ਸਬੰਧਤ ਸੇਵਾਵਾਂ ਲਈ ਸਾਲ 2025-26 ਦੇ ਬਜਟ ਵਿਚ 10 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਇਹ ਵੀ ਪੜ੍ਹੋ- CM ਰੇਖਾ ਗੁਪਤਾ ਨੇ ਦਿੱਲੀ 'ਚ 1 ਲੱਖ ਕਰੋੜ ਦਾ ਬਜਟ ਕੀਤਾ ਪੇਸ਼, ਕੀਤੇ ਇਹ ਵੱਡੇ ਐਲਾਨ
ਤਿਹਾੜ ਜੇਲ੍ਹ ਦੇ ਰਿਹਾਇਸ਼ੀ ਖੇਤਰਾਂ ਦੇ ਨੇੜੇ ਹੋਣ ਕਾਰਨ ਸੁਰੱਖਿਆ ਸਬੰਧੀ ਚਿੰਤਾ ਨੂੰ ਵੇਖਦੇ ਹੋਏ ਇਸ ਨੂੰ ਟਰਾਂਸਫ਼ਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਤਿਹਾੜ ਜੇਲ੍ਹ ਜੋ ਕਿ ਸਾਲ 1958 ਵਿਚ ਸਥਾਪਤ ਕੀਤੀ ਗਈ ਸੀ ਅਤੇ ਇਹ ਭਾਰਤ ਦੇ ਸਭ ਤੋਂ ਵੱਡੇ ਜੇਲ੍ਹ ਕੰਪਲੈਕਸਾਂ ਵਿਚੋਂ ਇਕ ਹੈ। ਇਹ 400 ਏਕੜ ਤੋਂ ਵੱਧ ਫੈਲਿਆ ਹੋਇਆ ਹੈ ਅਤੇ ਇਸ ਵਿਚ 9 ਕੇਂਦਰੀ ਜੇਲ੍ਹਾਂ ਹਨ।
ਇਹ ਵੀ ਪੜ੍ਹੋ- ਰਾਜ ਸਭਾ 'ਚ ਸੀਚੇਵਾਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ, ਕੇਂਦਰ ਅੱਗੇ ਰੱਖੀ ਇਹ ਮੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਪਰੀਮ ਕੋਰਟ ਨੇ ਓਨਾਵ ਦੀ ਜਬਰ ਜ਼ਿਨਾਹ ਪੀੜਤਾ ਦੀ CRPF ਸੁਰੱਖਿਆ ਵਾਪਸ ਲੈਣ ਤੋਂ ਕੀਤਾ ਇਨਕਾਰ
NEXT STORY