ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ 'ਚ ਕਹਿਰ ਵਰ੍ਹਾਉਂਦੀ ਗਰਮੀ ਅਤੇ ਲੂ ਨੂੰ ਵੇਖਦਿਆਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਤੁਰੰਤ ਪ੍ਰਭਾਵ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਨਿਰਦੇਸ਼ ਦਿੱਤਾ ਹੈ। ਸਿੱਖਿਆ ਡਾਇਰੈਕਟੋਰੇਟ ਵਲੋਂ ਸੋਮਵਾਰ ਨੂੰ ਜਾਰੀ ਸਰਕੂਲਰ ਵਿਚ ਸਾਰੇ ਸਕੂਲਾਂ ਨੂੰ ਇਸ ਵਿੱਦਿਅਕ ਸਾਲ ਵਿਚ 21 ਮਈ ਤੋਂ 30 ਜੂਨ ਤੱਕ ਤੁਰੰਤ ਪ੍ਰਭਾਵ ਤੋਂ ਗਰਮੀ ਦੀਆਂ ਛੁੱਟੀਆਂ ਦਾ ਨਿਰਦੇਸ਼ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਗਰਮੀ ਕਾਰਨ 8ਵੀਂ ਤੱਕ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਹੋਏ ਬੰਦ
ਸਿੱਖਿਆ ਵਿਭਾਗ ਨੇ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਕੁਝ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲ ਇਸ ਭਿਆਨਕ ਗਰਮੀ ਅਤੇ ਲੂ ਵਿਚ ਵੀ ਖੁੱਲ੍ਹੇ ਹੋਏ ਹਨ। ਵਿਭਾਗ ਨੇ ਕਿਹਾ ਕਿ ਦਿੱਲੀ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਸਾਰੇ ਸਕੂਲਾਂ ਵਿਚ ਤੁਰੰਤ ਪ੍ਰਭਾਵ ਤੋਂ ਛੁੱਟੀਆਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਚਾਚੀ ਨੇ 3 ਸਾਲ ਦੇ ਭਤੀਜੇ ਦੀ ਲਈ ਜਾਨ, ਵਜ੍ਹਾ ਕਰ ਦੇਵੇਗੀ ਹੈਰਾਨ
ਦੱਸ ਦੇਈਏ ਕਿ ਦਿੱਲੀ ਵਿਚ ਹਾਲ ਹੀ ਵਿਚ ਤਾਪਮਾਨ 'ਚ ਲਗਾਤਾਰ ਵਾਧਾ ਵੇਖਣ ਗਿਆ ਹੈ। ਦਿੱਲੀ ਦੇ ਨਜ਼ਫਗੜ੍ਹ ਵਿਚ ਕੱਲ ਸਭ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਵਿਚ ਅਗਲੇ ਤਿੰਨ ਦਿਨਾਂ ਤੱਕ ਲੂ ਦੇ ਥਪੇੜੇ ਜਾਰੀ ਰਹਿਣ ਨਾਲ ਰੈੱਡ ਅਲਰਟ ਜਾਰੀ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣਾਂ ਦੇ ਹਰ ਪੜਾਅ ਮਗਰੋਂ ਜਿੱਤ ਦੇ ਹੋਰ ਨੇੜੇ ਵਧ ਰਿਹੈ 'ਇੰਡੀਆ' ਗਠਜੋੜ: CM ਕੇਜਰੀਵਾਲ
NEXT STORY