ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਨਿੱਜੀ ਮਦਦ ਪ੍ਰਾਪਤ ਅਤੇ ਗੈਰ-ਮਦਦ ਪ੍ਰਾਪਤ ਸਕੂਲਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਕ ਸਤੰਬਰ ਤੋਂ ਜਮਾਤ 9ਵੀਂ ਅਤੇ 12ਵੀਂ ਲਈ ਸਕੂਲਾਂ ਨੂੰ ਮੁੜ ਖੋਲ੍ਹਣ ਤੋਂ ਪਹਿਲਾਂ ਆਪਣੇ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਟੀਕਾਕਰਨ ਕਰਵਾਉਣ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਇਸ ਸੰਬੰਧ ’ਚ ਇਕ ਸਰਕੂਲਰ ਜਾਰੀ ਕੀਤਾ। ਇੱਥੇ ਕੋਰੋਨਾ ਦੀ ਸਥਿਤੀ ’ਚ ਸੁਧਾਰ ਤੋਂ ਬਾਅਦ, ਦਿੱਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜਮਾਤ 9ਵੀਂ ਅਤੇ 12ਵੀਂ ਤੱਕ ਦੇ ਸਕੂਲ, ਕਾਲਜ ਅਤੇ ਕੋਚਿੰਗ ਸੰਸਥਾਵਾਂ ਇਕ ਸਤੰਬਰ ਤੋਂ ਮੁੜ ਖੁੱਲ੍ਹਣਗੀਆਂ।
ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਦੀ ਬੈਠਕ ’ਚ ਇਹ ਫ਼ੈਸਲਾ ਲਿਆ ਗਿਆ। ਡੀ.ਡੀ.ਐੱਮ.ਏ. ਵਲੋਂ ਗਠਿਤ ਇਕ ਕਮੇਟੀ ਨੇ ਇਸ ਹਫ਼ਤੇ ਦੀ ਸ਼ੁਰੂਆਤ ’ਚ ਆਪਣੀ ਰਿਪੋਰਟ ਸੌਂਪੀ ਸੀ, ਜਿਸ ’ਚ ਰਾਸ਼ਟਰੀ ਰਾਜਧਾਨੀ ’ਚ ਸਕੂਲਾਂ ਨੂੰ ਚਰਨਬੱਧ ਤਰੀਕੇ ਨਾਲ ਮੁੜ ਖੋਲ੍ਹਣ ਦੀ ਸਿਫਾਰਿਸ਼ ਕੀਤੀ ਗਈ ਸੀ। ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਛੋਟੀਆਂ ਜਮਾਤਾਂ ਦੇ ਸੰਬੰਧ ’ਚ ਅੰਤਿਮ ਫ਼ੈਸਲਾ ਲਿਆ ਜਾਣਾ ਬਾਕੀ ਹੈ। ਨਾਲ ਹੀ ਕਿਹਾ ਕਿ ਵੱਡੀਆਂ ਜਮਾਤਾਂ ਲਈ ਸਕੂਲਾਂ ਨੂੰ ਮੁੜ ਖੋਲ੍ਹਣ ਦੇ ਪ੍ਰਭਾਵ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਸ ਸੰਬੰਧ ’ਚ ਫ਼ੈਸਲਾ ਕੀਤਾ ਜਾਵੇਗਾ। ਹਾਲਾਂਕਿ ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ 6ਵੀਂ ਤੋਂ 8ਵੀਂ ਜਮਾਤ ਲਈ ਸਕੂਲਾਂ ਨੂੰ 8 ਸਤੰਬਰ ਤੋਂ ਖੋਲ੍ਹਿਆ ਜਾ ਸਕਦਾ ਹੈ।
ਕਰਨਾਲ ’ਚ ਲਾਠੀਚਾਰਜ ਮਗਰੋਂ ਰੋਹ ’ਚ ਆਏ ਕਿਸਾਨਾਂ ਨੇ ਜਾਮ ਕੀਤੇ ਕਈ ਹਾਈਵੇਅ
NEXT STORY