ਨਵੀਂ ਦਿੱਲੀ (ਭਾਸ਼ਾ) - ਰਾਸ਼ਟਰੀ ਰਾਜਧਾਨੀ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਇਸ ਦੌਰਾਨ ਦਿੱਲੀ ਸਰਕਾਰ ਨੇ ਅਧਿਕਾਰੀਆਂ ਨੂੰ ਬੇਘਰੇ ਲੋਕਾਂ ਨੂੰ ਫੁੱਟਪਾਥਾਂ ਅਤੇ ਪਾਰਕਾਂ ਤੋਂ ਹਟਾ ਕੇ ਸ਼ੈਲਟਰ ਹੋਮ ਵਿੱਚ ਭੇਜਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦਿੱਲੀ ਦੇ ਸ਼ਹਿਰੀ ਵਿਕਾਸ ਮੰਤਰੀ ਸੌਰਭ ਭਾਰਦਵਾਜ ਨੇ ਬੁੱਧਵਾਰ ਨੂੰ ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ (ਡੀਯੂਐੱਸਆਈਬੀ) ਨੂੰ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ -ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ
ਸਰਕਾਰ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਦਿੱਲੀ ਵਿਚ ਗਰਮੀ ਦੀ ਲਹਿਰ ਆਪਣੇ ਸਿਖਰ 'ਤੇ ਹੈ ਅਤੇ ਸਬੰਧਤ ਵਿਭਾਗਾਂ (ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ, ਮੈਡੀਕਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ, ਰਾਜ ਸਿਹਤ ਵਿਭਾਗ ਆਦਿ) ਦੁਆਰਾ ਵੱਖ-ਵੱਖ ਸਲਾਹਾਂ ਜਾਰੀ ਕੀਤੀਆਂ ਗਈਆਂ ਹਨ। ਇਸ ਐਡਵਾਈਜ਼ਰੀ ਦੇ ਮੱਦੇਨਜ਼ਰ ਦਿੱਲੀ ਵਿੱਚ ਬਚਾਅ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂਕਿ ਲੋਕ ਗਰਮੀ ਦੇ ਕਹਿਰ ਤੋਂ ਆਪਣਾ ਬਚਾਅ ਕਰ ਸਕਣ। ਹੁਕਮਾਂ ਅਨੁਸਾਰ, ਅੱਤ ਦੀ ਗਰਮੀ ਦੇ ਹਾਲਾਤਾਂ ਨਾਲ ਨਜਿੱਠਣ ਲਈ ਬਚਾਅ ਕਾਰਜ ਚਲਾਏ ਜਾਣਗੇ ਅਤੇ ਫੁੱਟਪਾਥਾਂ, ਖੁੱਲ੍ਹੀਆਂ ਥਾਵਾਂ, ਪਾਰਕਾਂ ਆਦਿ 'ਤੇ ਸੌਣ ਵਾਲੇ ਬੇਘਰੇ ਲੋਕਾਂ ਨੂੰ ਦਿੱਲੀ ਸ਼ਹਿਰੀ ਸ਼ੈਲਟਰ ਸੁਧਾਰ ਬੋਰਡ ਦੇ ਸ਼ੈਲਟਰ ਹੋਮਜ਼ ਵਿੱਚ ਉਚਿਤ ਰਿਹਾਇਸ਼ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਆਦੇਸ਼ ਵਿੱਚ ਕਿਹਾ ਗਿਆ ਹੈ, "ਸਾਰੀਆਂ ਸ਼ੈਲਟਰ ਪ੍ਰਬੰਧਨ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਅੱਜ ਤੋਂ ਬਚਾਅ ਟੀਮਾਂ ਦਾ ਗਠਨ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਬਚਾਅ ਕਾਰਜ ਸ਼ੁਰੂ ਕਰ ਦੇਣ। ਗਰਮੀ ਦੇ ਦਿਨਾਂ ਵਿਚ ਇਹ ਬਚਾਅ ਅਭਿਆਨ ਹਰ ਰੋਜ਼ ਦੁਪਹਿਰ 12 ਵਜੇ ਤੋਂ ਰਾਤ 12 ਵਜੇ ਤੱਕ ਚਲਾਇਆ ਜਾਵੇਗਾ। ਇਸ ਤੋਂ ਬਾਅਦ, ਪਿਛਲੇ ਦਿਨ ਦੇ ਬਚਾਅ ਕਾਰਜ ਦੀ ਰਿਪੋਰਟ ਅਗਲੇ ਦਿਨ ਸਵੇਰੇ 11 ਵਜੇ ਪੇਸ਼ ਕੀਤੀ ਜਾਣੀ ਚਾਹੀਦੀ ਹੈ।''
ਇਹ ਵੀ ਪੜ੍ਹੋ - ਰੂੰਹ ਕੰਬਾਊ ਘਟਨਾ : ਭੈਣ ਦੇ ਸਹੁਰੇ ਘਰ ਮੁੰਡੇ ਨੇ ਵਰ੍ਹਾ ਤਾਂ ਗੋਲੀਆਂ ਦਾ ਮੀਂਹ, ਪ੍ਰੇਮ ਵਿਆਹ ਤੋਂ ਸੀ ਨਾਰਾਜ਼
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਤ ਦੀ ਗਰਮੀ ਕਾਰਨ ਪ੍ਰੇਸ਼ਾਨ ਲੋਕਾਂ ਨੂੰ ਉਚਿਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਗਰਮੀ ਦੇ ਕਹਿਰ ਕਾਰਨ ਬੀਮਾਰ ਹੋਣ ਵਾਲੇ ਲੋਕਾਂ ਨੂੰ ਹਸਪਤਾਲ ਭੇਜਣ ਲਈ ਕੇਂਦਰੀ ਦੁਰਘਟਨਾ ਅਤੇ ਟਰੌਮਾ ਸਰਵਿਸ ਐਂਬੂਲੈਂਸਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਇਸ ਬਚਾਅ ਕਾਰਜ ਦੀ ਰਿਪੋਰਟ ਰੋਜ਼ਾਨਾ ਭੇਜੀ ਜਾਣੀ ਚਾਹੀਦੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਨੇ ਗਲਤ ਲਿਖਿਆ ‘ਬੇਟੀ ਪੜ੍ਹਾਓ, ਬੇਟੀ ਬਚਾਓ’ ਦਾ ਨਾਅਰਾ, ਵਿਰੋਧੀ ਧਿਰ ਨੇ ਵਿੰਨ੍ਹਿਆ ਨਿਸ਼ਾਨਾ
NEXT STORY