ਨਵੀਂ ਦਿੱਲੀ — ਭਾਰਤ 'ਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦੀ ਮਾਨਸਿਕ ਸਿਹਤ ਖਰਾਬ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਉਦਾਸੀ, ਚੀਜ਼ਾਂ ਨੂੰ ਯਾਦ ਰੱਖਣ 'ਚ ਮੁਸ਼ਕਿਲ ਅਤੇ ਜ਼ਿੰਦਗੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਸਮਰੱਥਾ ਘੱਟ ਹੋ ਰਹੀ ਹੈ। ਦਿੱਲੀ ਸਰਕਾਰ ਨੇ ਇਹ ਮਾਮਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਸਾਹਮਣੇ ਰੱਖਿਆ ਹੈ। ਇਸ ਤੋਂ ਪਹਿਲਾਂ, ਟ੍ਰਿਬਿਊਨਲ ਨੇ ਦਿੱਲੀ ਸਰਕਾਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਸਮੇਤ ਵੱਖ-ਵੱਖ ਅਥਾਰਟੀਆਂ ਤੋਂ ਜਵਾਬ ਮੰਗਿਆ ਸੀ, ਜਿਸ ਨੇ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਦੇ 'ਮਨੋਵਿਗਿਆਨਕ ਪਹਿਲੂ' ਦਾ ਵਿਸ਼ਲੇਸ਼ਣ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਸੀ।
ਇਹ ਵੀ ਪੜ੍ਹੋ- ਕਾਂਗੜਾ 'ਚ ਹਾਦਸਾ, ਪੈਰਾਗਲਾਈਡਿੰਗ ਕਰ ਰਹੀ ਮਹਿਲਾ ਦੀ ਮੌਤ
ਐਨਜੀਟੀ ਦੇ ਚੇਅਰਪਰਸਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸਿਹਤ ਵਿਭਾਗ ਨੇ ਹਵਾ ਪ੍ਰਦੂਸ਼ਣ ਦੇ ਸਿਹਤ 'ਤੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਵੱਖ-ਵੱਖ ਅਧਿਐਨਾਂ ਨੂੰ ਉਜਾਗਰ ਕਰਦੇ ਹੋਏ ਆਪਣਾ ਜਵਾਬ ਦਾਇਰ ਕੀਤਾ ਹੈ। ਬੈਂਚ ਨੇ ਉਸ ਰਿਪੋਰਟ ਦਾ ਨੋਟਿਸ ਲਿਆ ਜਿਸ ਵਿਚ ਇਹ ਸਬੂਤ ਦਿੱਤਾ ਗਿਆ ਸੀ ਕਿ ਹਵਾ ਪ੍ਰਦੂਸ਼ਣ ਦੇ ਸੰਪਰਕ ਵਿਚ ਆਉਣ ਨਾਲ ਭਾਰਤ ਵਿਚ ਮਾਨਸਿਕ ਸਿਹਤ ਵਿਗੜ ਰਹੀ ਹੈ ਅਤੇ ਉਦਾਸੀ, ਚੀਜ਼ਾਂ ਨੂੰ ਯਾਦ ਰੱਖਣ ਵਿਚ ਮੁਸ਼ਕਲ ਅਤੇ ਜੀਵਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਸਮਰੱਥਾ ਵਿਚ ਕਮੀ ਵਰਗੇ ਲੱਛਣ ਪੈਦਾ ਹੋ ਰਹੇ ਹਨ।
ਬੈਂਚ ਵਿੱਚ ਨਿਆਂਇਕ ਮੈਂਬਰ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲ ਵੀ ਸ਼ਾਮਲ ਸਨ। ਟ੍ਰਿਬਿਊਨਲ ਨੇ 2 ਅਪ੍ਰੈਲ ਨੂੰ ਦਿੱਤੇ ਹੁਕਮ ਵਿੱਚ ਕਿਹਾ ਹੈ ਕਿ ਸਿਹਤ ਵਿਭਾਗ ਵੱਲੋਂ ਸੌਂਪੀ ਗਈ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਵਾ ਪ੍ਰਦੂਸ਼ਣ ਨੇ ਲੋਕਾਂ ਖਾਸ ਕਰਕੇ ਪੇਂਡੂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਅਬਾਦੀ ਵਿੱਚ ਮਨੋਵਿਗਿਆਨਕ ਪ੍ਰੇਸ਼ਾਨੀ ਵਧਾ ਦਿੱਤੀ ਹੈ। ਟ੍ਰਿਬਿਊਨਲ ਨੇ ਸੀਪੀਸੀਬੀ ਦੇ ਜਵਾਬ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ ਕਿ ਅਮੋਨੀਆ, ਲੀਡ, ਨਿਕਲ, ਆਰਸੈਨਿਕ ਅਤੇ ਬੈਂਜੋ (ਏ) ਪਾਈਰੀਨ ਸਮੇਤ ਕੁਝ ਹਵਾ ਪ੍ਰਦੂਸ਼ਕਾਂ ਦੀ ਨਿਗਰਾਨੀ ਨਹੀਂ ਕੀਤੀ ਜਾ ਰਹੀ ਹੈ। ਟ੍ਰਿਬਿਊਨਲ ਨੇ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਤੈਅ ਕੀਤੀ ਹੈ।
ਇਹ ਵੀ ਪੜ੍ਹੋ- ਸਾਈਮਨ ਹੈਰਿਸ ਬਣੇ ਆਇਰਲੈਂਡ ਦੇ ਨਵੇਂ ਪ੍ਰਧਾਨ ਮੰਤਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਰੌਤੀ ਲਈ ਕੀਤਾ 4 ਸਾਲਾ ਬੱਚੀ ਨੂੰ ਅਗਵਾ, ਨਹੀਂ ਮਿਲਣ 'ਤੇ ਕਰ 'ਤਾ ਬੇਰਹਿਮੀ ਨਾਲ ਕਤਲ
NEXT STORY