ਨਵੀਂ ਦਿੱਲੀ– ਦਿੱਲੀ ਹਾਈ ਕੋਰਟ ਨੇ ਬੁੱਧਵਾਰ ਦਿੱਲੀ ਸਰਕਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ 60 ਸਾਲ ਤੋਂ ਵੱਧ ਉਮਰ ਦੇ ਮਰਦਾਂ ਨੂੰ ਵਿਸ਼ੇਸ਼ ਛੋਟ ਦੇਣ ਦੀ ਵਿਵਸਥਾ ਅਧੀਨ ਸਥਾਨਕ ਤਿਹਾੜ ਜੇਲ ਵਿਚੋਂ ਰਿਹਾਅ ਕਰਨ ਦੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਕਿਹਾ।
ਦਿੱਲੀ ਸਰਕਾਰ ਵਲੋਂ ਪੇਸ਼ ਵਕੀਲ ਰਾਹੁਲ ਮਹਿਰਾ ਨੇ ਮਾਣਯੋਗ ਜੱਜ ਸਿਧਾਰਥ ਮ੍ਰਿਦੁਲ ਦੀ ਪ੍ਰਧਾਨਗੀ ਵਾਲੀ ਬੈਂਚ ਨੂੰ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਕੇਂਦਰ ਦੇ 18 ਜੁਲਾਈ 2018 ਦੇ ਨੋਟੀਫਿਕੇਸ਼ਨ ਦੇ ਆਧਾਰ ’ਤੇ ਚੌਟਾਲਾ ਦੀ ਰਿਹਾਈ ਬਾਰੇ ਪਟੀਸ਼ਨ ’ਤੇ ਵਿਚਾਰ ਕਰੇਗੀ।
ਰਾਫੇਲ ਵਿਵਾਦ : SC ਤੇ ਕੈਗ ਰਿਪੋਰਟ ਨੂੰ ਲੈ ਕੇ ਨਹੀਂ ਸੀ ਬੇਚੈਨੀ- ਐਰਿਕ ਟ੍ਰੈਪੀਅਰ
NEXT STORY