ਨਵੀਂ ਦਿੱਲੀ– ਦਿੱਲੀ ਸਰਕਾਰ ਨੇ ਰਾਜਧਾਨੀ ਵਿਚ ਕੋਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਜਿਹੜੇ 20 ਹਾਟ ਸਪਾਟਸ ਸੀਲ ਕੀਤੇ ਹਨ, ਉਥੇ ਮਰੀਜ਼ਾਂ ਦੀ ਭਾਲ ਕੀਤੀ ਜਾਵੇਗੀ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਕਿਸੇ ਨੂੰ ਵੀ ਆਉਣ-ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸਰਕਾਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਯਕੀਨੀ ਬਣਾਏਗੀ।
ਓਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਮਹਾਮਾਰੀ ਨੂੰ ਵੇਖਦਿਆਂ ਸ਼ਹਿਰ ਵਿਚ ਸਿਹਤ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ। ਸਫਦਰਜੰਗ ਹਸਪਤਾਲ ਦੀਆਂ 2 ਮਹਿਲਾ ਰੈਜ਼ੀਡੈਂਟ ਡਾਕਟਰਾਂ ’ਤੇ ਹਮਲਾ ਕੀਤੇ ਜਾਣ ਦੀ ਘਟਨਾ ਤੋਂ ਇਕ ਦਿਨ ਬਾਅਦ ਦਿੱਲੀ ਸਰਕਾਰ ਨੇ ਇਹ ਚਿਤਾਵਨੀ ਦਿੱਤੀ ਹੈ। ਇਨ੍ਹਾਂ ਰੈਜ਼ੀਡੈਂਟ ਡਾਕਟਰਾਂ ਬਾਰੇ ਅਫਵਾਹ ਫੈਲਾਈ ਗਈ ਸੀ ਕਿ ਉਹ ਗੌਤਮ ਨਗਰ ਇਲਾਕੇ ਵਿਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫੈਲਾ ਰਹੀਆਂ ਹਨ।
ਕੋਰੋਨਾ : ਹਾਈਡ੍ਰੋਕਸੀ ਕਲੋਰੋਕਵੀਨ ਦਵਾਈ ਦੇ ਇਸਤੇਮਾਲ ਨਾਲ ਦਿਲ ਦੀ ਬੀਮਾਰੀ ਤੇ ਸ਼ੂਗਰ ਦਾ ਖਤਰਾ
NEXT STORY