ਨਵੀਂ ਦਿੱਲੀ– ਦਿੱਲੀ ਸਰਕਾਰ ਆਪਣੀ ਮੁਫ਼ਤ ਤੀਰਥ ਯਾਤਰਾ ਯੋਜਨਾ ਦੇ ਤਹਿਤ ਬਜ਼ੁਰਗਾਂ ਨੂੰ ਉੜੀਸਾ ’ਚ ਜਗਨਨਾਥ ਪੁਰੀ ਯਾਤਰਾ ਲਈ ਭੇਜੇਗੀ। ਸੀਨੀਅਰ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਰੋਨਾ ਕਾਰਨ ਪੁਰੀ ’ਚ ਪਿਛਲੇ ਦੋ ਸਾਲਾਂ ਤੋਂ ਰੱਥ ਯਾਤਰਾ ਦਾ ਆਯੋਜਨ ਨਹੀਂ ਕੀਤਾ ਗਿਆ ਸੀ ਅਤੇ ਹੁਣ ਇਸ ਸਾਲ 1 ਜੁਲਾਈ ਤੋਂ ਯਾਤਰਾ ਸ਼ੁਰੂ ਹੋ ਗਈ ਹੈ।
ਸੀਨੀਅਰ ਅਧਿਕਾਰੀਆਂ ਮੁਤਾਬਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਲੈ ਕੇ ਦੋ ਰੇਲਗੱਡੀਆਂ 11 ਜੁਲਾਈ ਅਤੇ 28 ਜੁਲਾਈ ਨੂੰ ਪੁਰੀ ਲਈ ਰਵਾਨਾ ਹੋਣਗੀਆਂ। ਦਿੱਲੀ ਸਰਕਾਰ ਦੀ ਤੀਰਥ ਯਾਤਰਾ ਵਿਕਾਸ ਕਮੇਟੀ ਦੇ ਚੇਅਰਮੈਨ ਕਮਲ ਬਾਂਸਲ ਨੇ ਕਿਹਾ, ‘‘ਜਗਨਨਾਥ ਪੁਰੀ ਯਾਤਰਾ ਬਹੁਤ ਹੀ ਲੋਕਪ੍ਰਿਯ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ’ਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫਤ ਤੀਰਥ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਹੁਣ ਉਨ੍ਹਾਂ ਨੂੰ ਇਤਿਹਾਸਕ ਯਾਤਰਾ ਦਾ ਹਿੱਸਾ ਬਣਨ ਦਾ ਮੌਕਾ ਮਿਲੇਗਾ। ਜੁਲਾਈ ਮਹੀਨੇ ’ਚ ਖਾਸ ਤੌਰ ’ਤੇ ਦੋ ਟਰੇਨਾਂ ਯਾਤਰਾ ਲਈ ਰਵਾਨਾ ਹੋਣਗੀਆਂ।
5 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਨਾਲ ਮੌਤ, ਘਰ ’ਚ ਛਾਇਆ ਮਾਤਮ
NEXT STORY