ਨਵੀਂ ਦਿੱਲੀ— ਕੋਰੋਨਾ ਕਾਲ ਦੌਰਾਨ ਦੇਸ਼ ਭਰ ’ਚ 21 ਸਤੰਬਰ ਤੋਂ 9ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦੀ ਛੋਟ ਮਿਲ ਗਈ ਹੈ। ਅਨਲੌਕ-4 ਦੇ ਦਿਸ਼ਾ-ਨਿਰਦੇਸ਼ ਤਹਿਤ ਕੇਂਦਰ ਸਰਕਾਰ ਨੇ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਕਈ ਸੂਬੇ ਇਸ ਲਈ ਤਿਆਰ ਨਹੀਂ ਹਨ। ਦਿੱਲੀ ’ਚ ਸਾਰੇ ਸਕੂਲ 5 ਅਕਤੂਬਰ ਤੱਕ ਬੰਦ ਰਹਿਣਗੇ। ਦਿੱਲੀ ਸਰਕਾਰ ਨੇ ਇਸ ਬਾਰੇ ਆਦੇਸ਼ ਜਾਰੀ ਕੀਤਾ ਹੈ। ਇਸ ਆਦੇਸ਼ ਮੁਤਾਬਕ 21 ਸਤੰਬਰ ਤੋਂ ਜੋ 9ਵੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੀ ਗੱਲ ਆਖੀ ਗਈ ਹੈ। ਉਹ ਰੱਦ ਕਰ ਦਿੱਤੀ ਗਈ ਹੈ, ਹੁਣ ਸਿਰਫ ਆਨਲਾਈਨ ਜਮਾਤਾਂ ਜਾਰੀ ਰਹਿਣਗੀਆਂ। ਦਿੱਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਰਾਸ਼ਟਰੀ ਰਾਜਧਾਨੀ ਦੇ ਸਾਰੇ ਸਕੂਲ ਕੋਰੋਨਾ ਦੀ ਵੱਧਦੀ ਗਿਣਤੀ ਕਾਰਨ 5 ਅਕਤੂਬਰ ਤੱਕ ਬੰਦ ਰਹਿਣਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ 5 ਸਤੰਬਰ ਨੂੰ ਦਿੱਲੀ ’ਚ 30 ਸਤੰਬਰ ਤੱਕ ਸਾਰੇ ਸਕੂਲ ਬੰਦ ਰੱਖੇ ਜਾਣ ਦਾ ਆਦੇਸ਼ ਜਾਰੀ ਕੀਤਾ ਸੀ। ਆਦੇਸ਼ ਵਿਚ ਕਿਹਾ ਗਿਆ ਸੀ ਕਿ ਆਨਲਾਈਨ ਪੜ੍ਹਾਈ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਆਦੇਸ਼ ਵਿਚ ਕਿਹਾ ਗਿਆ ਸੀ ਕਿ 20 ਸਤੰਬਰ ਤੱਕ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਐਕਟੀਵਿਟੀ ਲਈ ਸਕੂਲ ਨਾ ਬੁਲਾਇਆ ਜਾਵੇ। ਦਿੱਲੀ ਸਰਕਾਰ ਨੇ ਕਿਹਾ ਸੀ ਕਿ 21 ਸਤੰਬਰ ਨੂੰ ਸਕੂਲ ਇਕ ਸਮੇਂ ’ਚ ਆਪਣੇ 50 ਫੀਸਦੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੂੰ ਆਨਲਾਈਨ ਪੜ੍ਹਾਈ ਲਈ ਬੁਲਾ ਸਕਦੇ ਹਨ। ਦੱਸ ਦੇਈਏ ਕਿ ਦੇਸ਼ ਭਰ ’ਚ ਕੋਰੋਨਾ ਵਾਇਰਸ ਮਹਾਮਾਰੀ ਦੇ ਵੱਧਦੇ ਕਹਿਰ ਕਾਰਨ ਯੂਨੀਵਰਸਿਟੀਆਂ ਅਤੇ ਸਕੂਲਾਂ ਨੂੰ 16 ਮਾਰਚ ਤੋਂ ਬੰਦ ਕਰ ਦਿੱਤਾ ਗਿਆ।
ਜੰਮੂ-ਕਸ਼ਮੀਰ 'ਚ ਫੜੇ ਗਏ ਲਸ਼ਕਰ ਦੇ 3 ਅੱਤਵਾਦੀ, ਭਾਰੀ ਗਿਣਤੀ 'ਚ ਹਥਿਆਰ ਬਰਾਮਦ
NEXT STORY