ਨਵੀਂ ਦਿੱਲੀ- ਦਿੱਲੀ ਸਰਕਾਰ ਨੇ 2024-25 'ਚ ਬਿਜਲੀ ਸਬਸਿਡੀ ਯੋਜਨਾ ਨੂੰ ਜਾਰੀ ਰੱਖਣ ਦੇ ਕੈਬਨਿਟ ਫੈਸਲੇ ਦੀ ਫਾਈਲ ਮਨਜ਼ੂਰੀ ਲਈ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਭੇਜ ਦਿੱਤੀ ਹੈ। ਸਰਕਾਰੀ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ ਕੈਬਨਿਟ ਨੇ ਪਿਛਲੇ ਵੀਰਵਾਰ ਨੂੰ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਦੀ ਖਪਤ ਕਰਨ ਵਾਲੇ ਖਪਤਕਾਰਾਂ ਨੂੰ ਮੁਫਤ ਸਪਲਾਈ ਅਤੇ 201-400 ਯੂਨਿਟ ਪ੍ਰਤੀ ਮਹੀਨਾ ਖਪਤ ਕਰਨ ਵਾਲੇ ਖਪਤਕਾਰਾਂ ਨੂੰ 50 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ।
ਇਹ ਵੀ ਪੜ੍ਹੋ- ਬਟਰ ਚਿਕਨ ਖਾਣਾ ਸ਼ਖ਼ਸ ਨੂੰ ਪਿਆ ਮਹਿੰਗਾ, ਜਾਨ ਦੇ ਕੇ ਚੁਕਾਉਣੀ ਪਈ ਕੀਮਤ, ਸਾਹਮਣੇ ਆਈ ਅਸਲੀ ਵਜ੍ਹਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਵਿਧਾਨ ਸਭਾ 'ਚ ਦੋਸ਼ ਲਗਾਇਆ ਕਿ ਭਾਜਪਾ ਉਨ੍ਹਾਂ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੀ ਸਰਕਾਰ ਦੇ ਮੁਫਤ ਬਿਜਲੀ ਯੋਜਨਾ ਅਤੇ ਮੁਹੱਲਾ ਕਲੀਨਿਕ ਵਰਗੇ ਚੰਗੇ ਕੰਮਾਂ ਨੂੰ ਰੋਕਣਾ ਚਾਹੁੰਦੀ ਹੈ। ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ 'ਚ ਕੇਜਰੀਵਾਲ ਸਰਕਾਰ ਦਾ ਕੁੱਲ 76,000 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ। ਦਿੱਲੀ ਵਿੱਚ 200 ਯੂਨਿਟ ਤੱਕ ਬਿਜਲੀ ਦੀ ਖਪਤ ਕਰਨ ਵਾਲੇ ਲਗਭਗ 22 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ।
ਇਹ ਵੀ ਪੜ੍ਹੋ- ਸਾਡੀ ਸਰਕਾਰ ਪੂਰੇ ਦੇਸ਼ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ : ਰਾਜਨਾਥ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੀ-ਸ਼ਰਟ ਦੀ ਬਜਾਏ ਕੁੜਤੇ 'ਚ ਨਜ਼ਰ ਆਉਣਗੀਆਂ ਮਹਿਲਾ ਰਾਈਡਰਸ, Zomato ਨੇ ਤਿਆਰ ਕੀਤੀ ਨਵੀਂ ਯੂਨੀਫਾਰਮ
NEXT STORY