ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਯੌਨ ਸ਼ੋਸ਼ਣ ਦਾ ਸ਼ਿਕਾਰ ਹੋਈ 13 ਸਾਲਾ ਗਰਭਵਤੀ ਕੁੜੀ ਨੂੰ 25 ਹਫ਼ਤਿਆਂ ਦਾ ਗਰਭ ਖ਼ਤਮ ਕਰਨ ਦੀ ਮੰਗਲਵਾਰ ਨੂੰ ਮਨਜ਼ੂਰੀ ਦਿੱਤੀ। ਜੱਜ ਪ੍ਰਤਿਭਾ ਐੱਮ. ਸਿੰਘ ਨੇ ਕਿਹਾ ਕਿ ਸਫ਼ਦਰਜੰਗ ਹਸਪਤਾਲ ਦੇ ਡਾਕਟਰਾਂ ਦਾ ਦਲ ਬੁੱਧਵਾਰ ਨੂੰ ਗਰਭਪਾਤ ਲਈ ਜ਼ਰੂਰੀ ਮੈਡੀਕਲ ਪ੍ਰਕਿਰਿਆ ਕਰੇਗਾ। ਕੁੜੀ ਅਤੇ ਉਸ ਦੀ ਮਾਂ ਨੇ ਕਿਹਾ ਕਿ ਪੀੜਤਾ ਗਰਭਪਾਤ ਕਰਵਾਉਣਾ ਚਾਹੁੰਦੀ ਹੈ, ਜਿਸ ਤੋਂ ਬਾਅਦ ਅਦਾਲਤ ਨੇ ਇਹ ਆਦੇਸ਼ ਦਿੱਤਾ।
ਜੱਜ ਸਿੰਘ ਨੇ ਕਿਹਾ,''ਇਸ ਅਦਾਲਤ ਦਾ ਮੰਨਣਾ ਹੈ ਕਿ ਨਾਬਾਲਗ ਕੁੜੀ ਦੇ ਜੀਵਨ, ਉਸ ਦੀ ਸਿੱਖਿਆ ਅਤੇ ਸਮਾਜਿਕ ਹਾਲਾਤ ਧਿਆਨ 'ਚ ਰੱਖਦੇ ਹੋਏ ਉਸ ਦੇ ਹਿੱਤ 'ਚ ਹੋਵੇਗਾ ਕਿ ਗਰਭ ਅਵਸਥਾ ਨੂੰ ਖ਼ਤਮ ਕਰ ਦਿੱਤਾ ਜਾਵੇ।'' ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਯੌਨ ਸ਼ੋਸ਼ਣ ਦਾ ਸ਼ਿਕਾਰ ਹੋਈ ਹੈ, ਜਿਸ ਦੇ ਮੱਦੇਨਜ਼ਰ ਗਰਭਪਾਤ ਦਾ ਖਰਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਚੁੱਕੇਗਾ।
SC ਨੇ ਕਿਹਾ- ਵਿਭਚਾਰ ਲਈ ਆਪਣੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀਆਂ ਹਨ ਹਥਿਆਰਬੰਦ ਫੋਰਸਾਂ
NEXT STORY