ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਉੱਥੇ ਹੀ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਪਿਛਲੇ ਕਈ ਦਿਨਾਂ ਤੋਂ ਹਸਪਤਾਲ 'ਚ ਭਰਤੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਠੀਕ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਹੁਣ ਨੈਗੇਟਿਵ ਆਇਆ ਹੈ। ਨਾਲ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਵਾਇਰਸ ਨਾਲ ਇਨਫੈਕਟਡ ਹੋ ਗਏ ਸਨ। ਹਾਲਾਂਕਿ ਉਨ੍ਹਾਂ ਦੀ ਪਹਿਲੀ ਜਾਂਚ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਬਾਅਦ ਜਦੋਂ ਇਕ ਵਾਰ ਫਿਰ ਜੈਨ ਦਾ ਕੋਵਿਡ ਟੈਸਟ ਕੀਤਾ ਗਿਆ ਤਾਂ ਉਨ੍ਹਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ।
ਸਿਹਤ ਖਰਾਬ ਹੋਣ ਤੋਂ ਬਾਅਦ ਜੈਨ ਨੂੰ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ (ਆਰ.ਜੀ.ਐੱਸ.ਐੱਸ.ਐੱਚ.) 'ਚ ਭਰਤੀ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਕਸ ਹਸਪਤਾਲ ਭੇਜਿਆ। ਉੱਥੇ ਜੈਨ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ 'ਚ ਕਾਫ਼ੀ ਸੁਧਾਰ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਆ ਚੁਕੀ ਹੈ, ਜਿਸ ਤੋਂ ਬਾਅਦ ਹੁਣ ਜੈਨ ਨੂੰ ਮੈਕਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਲੱਦਾਖ 'ਚ 4.5 ਦੀ ਤੀਬਰਤਾ ਨਾਲ ਲੱਗੇ ਭੂਚਾਲ ਦੇ ਝਟਕੇ
NEXT STORY