ਨਵੀਂ ਦਿੱਲੀ (ਵਾਰਤਾ)— ਕੋਰੋਨਾ ਵਾਇਰਸ ਤੋਂ ਪੀੜਤ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸੱਤਿਯੇਂਦਰ ਜੈਨ ਦੀ ਸਿਹਤ 'ਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਸੋਮਵਾਰ ਨੂੰ ਜਨਰਲ ਵਾਰਡ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਜੈਨ ਦੱਖਣੀ ਦਿੱਲੀ ਦੇ ਸਾਕੇਤ ਸਥਿਤ ਮੈਕਸ ਹਸਪਤਾਲ 'ਚ ਭਰਤੀ ਹਨ ਅਤੇ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਆ ਰਿਹਾ ਹੈ। ਜੈਨ ਦੇ ਦਫ਼ਤਰ ਵਲੋਂ ਸੋਮਵਾਰ ਨੂੰ ਦਿੱਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਕਿ ਉਨ੍ਹਾਂ ਨੂੰ ਵਾਰਡ 'ਚ ਸ਼ਿਫਟ ਕਰਨ ਦੇ ਨਾਲ ਹੀ ਆਕਸੀਜਨ ਨੂੰ ਵੀ ਹਟਾ ਦਿੱਤਾ ਗਿਆ ਹੈ। ਜੈਨ ਨੂੰ ਸ਼ਨੀਵਾਰ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ ਸੀ।
ਸਿਹਤ ਮੰਤਰੀ ਨੂੰ ਤੇਜ਼ ਬੁਖਾਰ ਅਤੇ ਸਾਹ ਲੈਣ ਵਿਚ ਤਕਲੀਫ਼ ਤੋਂ ਬਾਅਦ ਬੀਤੇ ਸੋਮਵਾਰ ਨੂੰ ਪੂਰਬੀ ਦਿੱਲੀ ਸਥਿਤ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਬੁੱਧਵਾਰ ਨੂੰ ਹੋਈ ਕੋਰੋਨਾ ਜਾਂਚ ਵਿਚ ਜੈਨ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ। ਸਾਹ ਲੈਣ ਵਿਚ ਮੁਸ਼ਕਲ ਨਾਲ ਹੀ ਲਗਾਤਾਰ ਬੁਖਾਰ ਰਹਿਣ ਅਤੇ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਸਾਕੇਤ ਸਥਿਤ ਮੈਕਸ ਹਸਪਤਾਲ 'ਚ ਟਰਾਂਸਫਰ ਕੀਤਾ ਗਿਆ ਸੀ।
ਦਿੱਲੀ ਦੇ ਲਕਸ਼ਮੀ ਨਗਰ 'ਚ 80 ਸਾਲਾ ਵਿਅਕਤੀ ਦੀ ਮਿਲੀ ਲਾਸ਼, ਕਤਲ ਦਾ ਖਦਸ਼ਾ
NEXT STORY