ਨਵੀਂ ਦਿੱਲੀ (ਏਜੰਸੀ)- ਦਿੱਲੀ ਹਾਈ ਕੋਰਟ ਨੇ ਅੱਤਵਾਦ ਦੇ ਵਿੱਤ ਪੋਸ਼ਣ ਦੇ ਇਕ ਮਾਮਲੇ 'ਚ ਵੱਖਵਾਦੀ ਨੇਤਾ ਯਾਸੀਨ ਮਲਿਕ ਜੇਲ੍ਹ ਤੋਂ ਪੇਸ਼ੀ ਨਾ ਹੋਣ 'ਤੇ ਬੁੱਧਵਾਰ ਨੂੰ ਜੇਲ੍ਹ ਅਧਿਕਾਰੀਆਂ ਤੋਂ ਰਿਪੋਰਟ ਮੰਗੀ। ਜਸਟਿਸ ਨਵੀਨ ਚਾਵਲਾ ਅਤੇ ਅਰੁਣ ਭਾਰਦਵਾਜ ਦੇ ਬੈਂਚ ਨੇ ਕਿਹਾ ਕਿ ਮਲਿਕ ਨੂੰ ਅਦਾਲਤ ਦੇ ਸਾਹਮਣੇ ਆਨਲਾਈਨ ਮਾਧਿਅਮ ਨਾਲ ਪੇਸ਼ ਕੀਤਾ ਜਾਣਾ ਸੀ। ਬੈਂਚ ਨੇ ਕਿਹਾ,''ਜਵਾਬਦੇਹ (ਮਲਿਕ) ਨੂੰ ਸਾਡੇ ਸਾਹਮਣੇ ਆਨਲਾਈਨ ਪੇਸ਼ ਕੀਤਾ ਜਾਣਾ ਸੀ। ਹਾਲਾਂਕਿ, ਅਜਿਹਾ ਨਹੀਂ ਕੀਤਾ ਗਿਆ। ਇਸ ਸਬੰਧ 'ਚ ਸਬੰਧਤ ਜੇਲ੍ਹ ਸੁਪਰਡੈਂਟ ਤੋਂ ਰਿਪੋਰਟ ਮੰਗੀ ਜਾਵੇ।"
ਜੰਮੂ ਅਤੇ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਮੁਖੀ ਮਲਿਕ ਫਿਲਹਾਲ ਤਿਹਾੜ ਜੇਲ੍ਹ 'ਚ ਬੰਦ ਹੈ, ਜਿੱਥੇ ਉਹ ਇਸ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 9 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਉਸ ਨੇ ਨਿਰਦੇਸ਼ ਦਿੱਤਾ ਹੈ ਕਿ ਮਲਿਕ ਨੂੰ ਉਸ ਦਿਨ ਆਨਲਾਈਨ ਕਾਰਵਾਈ 'ਚ ਸ਼ਾਮਲ ਕਰਵਾਇਆ ਜਾਵੇ। ਹਾਈ ਕੋਰਟ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ 'ਚ ਉਸ ਨੇ ਅੱਤਵਾਦ ਦੇ ਵਿੱਤ ਪੋਸ਼ਣ ਮਾਮਲੇ 'ਚ ਮਲਿਕ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਗਈ ਹੈ। ਮਲਿਕ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਉਹ ਆਪਣੀ ਸਜ਼ਾ ਨੂੰ ਉਮਰ ਕੈਦ ਤੋਂ ਮੌਤ 'ਚ ਬਦਲਣ ਦੀ NIA ਦੀ ਪਟੀਸ਼ਨ ਵਿਰੁੱਧ ਅਦਾਲਤ 'ਚ ਨਿੱਜੀ ਤੌਰ 'ਤੇ ਬਹਿਸ ਕਰਨਾ ਚਾਹੁੰਦਾ ਹੈ।
ਹਾਈ ਕੋਰਟ ਨੇ 29 ਮਈ, 2023 ਨੂੰ NIA ਦੀ ਪਟੀਸ਼ਨ 'ਤੇ ਮਲਿਕ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਸ ਨੂੰ ਅਗਲੀ ਤਰੀਕ 'ਤੇ ਉਸ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਉਸ ਦੀ ਆਨਲਾਈਨ ਪੇਸ਼ੀ ਦੀ ਇਜਾਜ਼ਤ ਮੰਗਣ ਵਾਲੀ ਇਕ ਅਰਜ਼ੀ ਦਾਇਰ ਕੀਤੀ, ਜਿਸ 'ਚ ਕਿਹਾ ਗਿਆ ਸੀ ਕਿ ਉਹ ਇਕ "ਬਹੁਤ ਖਤਰਨਾਕ ਕੈਦੀ" ਹੈ ਅਤੇ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਬਣਾਈ ਰੱਖਣ ਲਈ ਉਸ ਨੂੰ ਅਦਾਲਤ 'ਚ ਸਿੱਧੇ ਤੌਰ 'ਤੇ ਪੇਸ਼ ਕੀਤਾ ਜਾਣਾ ਜ਼ਰੂਰੀ ਨਹੀਂ ਹੈ।ਹਾਈ ਕੋਰਟ ਨੇ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ਸੀ। ਮੌਜੂਦਾ ਮਾਮਲੇ 'ਚ, ਇੱਥੋਂ ਦੀ ਇਕ ਅਧੀਨ ਅਦਾਲਤ ਨੇ 24 ਮਈ, 2022 ਨੂੰ ਮਲਿਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਭਾਰਤੀ ਦੰਡ ਸੰਹਿਤਾ (IPC) ਦੇ ਤਹਿਤ ਅਪਰਾਧਾਂ ਦਾ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ, ਲਾਇਸੈਂਸ ਕੀਤਾ ਮੁਅੱਤਲ
NEXT STORY