ਨਵੀਂ ਦਿੱਲੀ– ਦਿੱਲੀ ਹਾਈ ਕੋਰਟ ਨੇ ਜਬਰ-ਜ਼ਨਾਹ ਦੇ ਇਕ ਮਾਮਲੇ ਵਿਚ ਇਕ ਦੋਸ਼ੀ ਨੂੰ ਬਰੀ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਹਾਈ ਕੋਰਟ ਨੇ ਕਿਹਾ ਕਿ ਔਰਤ ਦੀ ਗਵਾਹੀ ਭਰੋਸੇ ਲਾਇਕ ਨਹੀਂ ਹੈ ਅਤੇ ਇਹ ਆਪਾ ਵਿਰੋਧੀ ਹੈ। ਅਦਾਲਤ ਨੇ ਕਿਹਾ ਕਿ ਔਰਤ ਨੇ ਕਥਿਤ ਜਬਰ-ਜ਼ਨਾਹ ਦੇ ਦੋਸ਼ੀ ਨੂੰ 529 ਵਾਰ ਫੋਨ ਕੀਤਾ। ਜਸਟਿਸ ਮਨਮੋਹਨ ਅਤੇ ਜਸਟਿਸ ਸੰਗੀਤਾ ਢੀਂਗਰਾ ਸਹਿਗਲ ਦੀ ਬੈਂਚ ਨੇ ਦੋਸ਼ੀ ਨੂੰ ਬਰੀ ਕਰਨ ਖਿਲਾਫ ਔਰਤ ਦੀ ਅਪੀਲ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਉਹ ਹੇਠਲੀ ਅਦਾਲਤ ਦੇ ਇਸ ਨਜ਼ਰੀਏ ਨਾਲ ਸਹਿਮਤ ਹਨ ਕਿ ਔਰਤ ਦੀ ਗਵਾਹੀ ਭਰੋਸੇਯੋਗ ਨਹੀਂ ਹੈ।
ਫੌਜ ਦੇ ਪੈਰਾ-ਕਮਾਂਡੋ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ
NEXT STORY