ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ 'ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਇਹ ਪਟੀਸ਼ਨ ਜੱਜ ਰਵਿੰਦਰ ਡੁਡੇਜਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ। ਇਸ ਤੋਂ ਪਹਿਲੇ ਜਾਂਚ ਏਜੰਸੀ ਦੇ ਵਕੀਲ ਵਲੋਂ ਅਪੀਲ ਕੀਤੇ ਜਾਣ 'ਤੇ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ।
ਕੇਜਰੀਵਾਲ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਜ਼ਮਾਨਤ ਬਰਕਰਾਰ ਰੱਖੀ ਜਾਵੇ, ਕਿਉਂਕਿ ਹੋਰ ਸਾਰੇ ਦੋਸ਼ੀਆਂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਸੁਪਰੀਮ ਕੋਰਟ ਨੇ ਪਿਛਲੇ ਸਾਲ 12 ਜੁਲਾਈ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਡੋਦਰਾ ਹਾਦਸੇ 'ਤੇ ਜਾਨ੍ਹਵੀ ਕਪੂਰ ਨੇ ਦਿੱਤੀ ਪ੍ਰਤੀਕਿਰਿਆ- ਘਟਨਾ ਨੂੰ ਦੱਸਿਆ ਭਿਆਨਕ
NEXT STORY