ਐਂਟਰਟੇਨਮੈਂਟ ਡੈਸਕ- ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਮਸ਼ਹੂਰ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਲਈ ਅੱਜ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਹਾਈ ਕੋਰਟ ਨੇ ਚੈੱਕ ਬਾਊਂਸ ਮਾਮਲੇ ਵਿੱਚ ਫਸੇ ਅਦਾਕਾਰ ਨੂੰ 18 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਰਾਜਪਾਲ ਯਾਦਵ ਤਿਹਾੜ ਜੇਲ੍ਹ ਤੋਂ ਬਾਹਰ ਆਉਣਗੇ।
ਇਹ ਵੀ ਪੜ੍ਹੋ: ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ ਸੱਦਾ
ਭਤੀਜੀ ਦੇ ਵਿਆਹ ਲਈ ਮਿਲੀ ਛੋਟ
ਜਾਣਕਾਰੀ ਅਨੁਸਾਰ ਰਾਜਪਾਲ ਯਾਦਵ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਅਦਾਲਤ ਤੋਂ ਜ਼ਮਾਨਤ ਦੀ ਗੁਹਾਰ ਲਗਾਈ ਸੀ। ਵਿਆਹ ਸਮਾਗਮ 19 ਫਰਵਰੀ ਨੂੰ ਹੋਣਾ ਤੈਅ ਹੋਇਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਕਾਰ ਨੂੰ ਕੁਝ ਸ਼ਰਤਾਂ 'ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਹਿਨਾ ਖਾਨ ਦੇ ਘਰ ਗੂੰਜਣ ਵਾਲੀਆਂ ਨੇ ਕਿਲਕਾਰੀਆਂ ! ਕਾਮੇਡੀਅਨ ਤੋਂ ਪੇਰੈਂਟਿੰਗ ਟਿਪਸ ਲੈਂਦੀ ਆਈ ਨਜ਼ਰ
1.5 ਕਰੋੜ ਰੁਪਏ ਦੀ ਅਦਾਇਗੀ ਤੋਂ ਬਾਅਦ ਮਿਲੀ ਰਾਹਤ
ਅਦਾਲਤ ਨੇ ਇਹ ਜ਼ਮਾਨਤ ਉਦੋਂ ਦਿੱਤੀ ਜਦੋਂ ਅਦਾਕਾਰ ਵੱਲੋਂ ਸ਼ਿਕਾਇਤਕਰਤਾ ਨੂੰ 1.5 ਕਰੋੜ ਰੁਪਏ ਦੀ ਰਕਮ ਅਦਾ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਰਾਜਪਾਲ ਯਾਦਵ 'ਤੇ ਲਗਭਗ 9 ਕਰੋੜ ਰੁਪਏ ਦੀ ਦੇਣਦਾਰੀ ਦਾ ਮਾਮਲਾ ਹੈ, ਜਿਸ ਕਾਰਨ ਪਿਛਲੇ ਹਫ਼ਤੇ ਅਦਾਲਤ ਨੇ ਉਨ੍ਹਾਂ ਦੀ ਹੋਰ ਸਮਾਂ ਮੰਗਣ ਵਾਲੀ ਪਟੀਸ਼ਨ ਖਾਰਜ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਹੋ ਗਿਆ Action ! ਮਾਨਸਾ ਪੁਲਸ ਨੇ ਦਰਜ ਕੀਤੀ FIR
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਾਜਾਇਜ਼ ਸਬੰਧਾਂ ਕਾਰਨ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਮੁਲਜ਼ਮ ਮਹਿਲਾ ਗ੍ਰਿਫ਼ਤਾਰ
NEXT STORY