ਨਵੀਂ ਦਿੱਲੀ- ਦਿੱਲੀ ਹਾਈ ਕੋਰਟ 'ਚ 2 ਨਵੇਂ ਜੱਜਾਂ ਨੇ ਬੁੱਧਵਾਰ ਨੂੰ ਅਹੁਦੇ ਦੀ ਸਹੁੰ ਚੁੱਕੀ, ਜਿਸ ਨਾਲ ਹਾਈ ਕੋਰਟ 'ਚ ਜੱਜਾਂ ਦੀ ਕੁੱਲ ਗਿਣਤੀ 37 ਹੋ ਗਈ। ਕਾਰਜਵਾਹਕ ਮੁੱਖ ਜੱਜ ਵਿਭੂ ਬਾਖਰੂ ਨੇ ਹਾਈ ਕੋਰਟ ਕੰਪਲੈਕਸ 'ਚ ਆਯੋਜਿਤ ਇਕ ਸਮਾਰੋਹ 'ਚ ਜੱਜ ਅਜੇ ਦਿਗਪਾਲ ਅਤੇ ਜੱਜ ਹਰੀਸ਼ ਵੈਘਨਾਥਨ ਸ਼ੰਕਰ ਨੂੰ ਸਹੁੰ ਚੁਕਾਈ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਪਿਛਲੇ ਸਾਲ ਅਗਸਤ 'ਚ ਸੁਪਰੀਮ ਕੋਰਟ ਦੇ ਕੋਲੇਜੀਅਮ ਵਲੋਂ ਦੋਵੇਂ ਐਡਵੋਕੇਟਾਂ ਦੇ ਪੱਖ 'ਚ ਸਿਫ਼ਾਰਿਸ਼ ਕੀਤੇ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਨਵੀਆਂ ਨਿਯੁਕਤੀਆਂ ਨੂੰ ਨੋਟੀਫਾਈ ਕੀਤਾ। 2 ਨਵੇਂ ਜੱਜਾਂ ਦੇ ਸਹੁੰ ਚੁੱਕਣ ਦੇ ਨਾਲ ਹੀ ਹਾਈ ਕੋਰਟ 'ਚ ਹੁਣ ਜੱਜਾਂ ਦੀ ਗਿਣਤੀ 37 ਹੋ ਗਈ ਹੈ। ਹਾਈ ਕੋਰਟ 'ਚ ਜੱਜਾਂ ਦੀ ਮਨਜ਼ੂਰ ਗਿਣਤੀ 60 ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਜਣ ਕੁਮਾਰ ਖ਼ਿਲਾਫ਼ ਦਰਜ ਕਤਲ ਮਾਮਲੇ 'ਚ 21 ਜਨਵਰੀ ਨੂੰ ਸੁਣ ਸਕਦੀ ਹੈ ਫ਼ੈਸਲਾ ਕੋਰਟ
NEXT STORY