ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੇਰਾਲਡ ਮਾਮਲੇ 'ਚ ਹੇਠਲੀ ਅਦਾਲਤ 'ਚ ਸੁਣਵਾਈ 'ਤੇ ਰੋਕ ਲਗਾਉਂਦੇ ਹੋਏ ਸੋਮਵਾਰ ਨੂੰ ਦੋਸ਼ੀ ਕਾਂਗਰਸ ਮੁਖੀ ਸੋਨੀਆ ਗਾਂਧੀ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਹੋਰ ਤੋਂ ਜਵਾਬ ਮੰਗਿਆ ਹੈ। ਇਹ ਜਵਾਬ ਭਾਜਪਾ ਸੰਸਦ ਮੈਂਬਰ ਸੁਬਰਮਣੀਅਮ ਸਵਾਮੀ ਦੀ ਪਟੀਸ਼ਨ 'ਤੇ ਮੰਗਿਆ ਗਿਆ ਹੈ। ਸੁਬਰਮਣੀਅਮ ਸਵਾਮੀ ਨੇ ਨੈਸ਼ਨਲ ਹੇਰਾਲਡ ਮਾਮਲੇ 'ਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ। ਹੇਠਲੀ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ 'ਚ ਪੇਸ਼ ਕੀਤੇ ਗਏ ਮੁੱਖ ਸਬੂਤਾਂ ਦੇ ਆਧਾਰ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਪੁੱਤ ਰਾਹੁਲ ਗਾਂਧੀ ਅਤੇ ਹੋਰ ਵਿਰੁੱਧ ਮੁਕੱਦਮਾ ਚਲਾਏ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਜੱਜ ਸੁਰੇਸ਼ ਕੈਤ ਨੇ ਸੋਨੀਆ ਅਤੇ ਰਾਹੁਲ ਗਾਂਧੀ, ਏ.ਆਈ.ਸੀ.ਸੀ. ਜਨਰਲ ਸਕੱਤਰ ਆਸਕਰ ਫਰਨਾਂਡੀਜ਼, ਸੁਮਨ ਦੁਬੇ, ਸੈਮ ਪਿਤੋਰਦਾ ਅਤੇ 'ਯੰਗ ਇੰਡੀਆ (ਵਾਇਆਈ) ਤੋਂ 12 ਅਪ੍ਰੈਲ ਤੱਕ ਸਵਾਮੀ ਦੀ ਪਟੀਸ਼ਨ 'ਤੇ ਜਵਾਬ ਦੇਣ ਲਈ ਕਿਹਾ। ਭਾਜਪਾ ਸੰਸਦ ਮੈਂਬਰ ਵਲੋਂ ਪੇਸ਼ ਵਕੀਲ ਸੱਤਿਆ ਸਭਰਵਾਲ ਅਤੇ ਗਾਂਧੀ ਪਰਿਵਾਰ ਅਤੇ ਹੋਰ ਵਲੋਂ ਪੇਸ਼ ਹੋਏ ਵਕੀਲ ਤਰਨੁਮ ਚੀਮ ਨੇ ਹਾਈ ਕੋਰਟ ਦੇ ਨੋਟਿਸ ਜਾਰ ਕਰਨ ਦੀ ਅਤੇ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ ਕਰਨ ਦੀ ਪੁਸ਼ਟੀ ਕੀਤੀ। ਭਾਜਪਾ ਨੇਤਾ ਨੇ ਹੇਠਲੀ ਅਦਾਲਤ 'ਚ ਦਾਇਰ ਨਿੱਜੀ ਅਪਰਾਧਕ ਸ਼ਿਕਾਇਤ 'ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਲੋਕਾਂ 'ਤੇ ਨੈਸ਼ਨਲ ਹੇਰਾਲਡ ਰਾਹੀਂ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਧਨ ਪ੍ਰਾਪਤ ਕਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਸੀ।
‘ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਹਿਮਾਚਲ, ਪੰਜਾਬ ਤੇ ਹਰਿਆਣਾ ’ਚ ਹੋਵੇਗੀ ਕਾਂਗਰਸ ਦੀ ਜਿੱਤ’
NEXT STORY