ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਵੀਰਵਾਰ ਨੂੰ ਰੱਦ ਕਰ ਦਿੱਤੀ। ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਪਿਛਲੇ ਸਾਲ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਤਿਹਾੜ ਜੇਲ੍ਹ 'ਚ ਬੰਦ ਹੈ। ਜੈਨ 'ਤੇ 4 ਕੰਪਨੀਆਂ ਦੇ ਜ਼ਰੀਏ ਮਨੀ ਲਾਂਡਰਿੰਗ ਦਾ ਦੋਸ਼ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਕੇਸ ਦੇ ਸਹਿ ਮੁਲਜ਼ਮਾਂ ਵੈਭਵ ਜੈਨ ਅਤੇ ਅੰਕੁਸ਼ ਜੈਨ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ- ਆਬਕਾਰੀ ਨੀਤੀ ਮਾਮਲਾ: ਸਿਸੋਦੀਆ ਨੂੰ ਰਾਹਤ ਨਹੀਂ, ਜ਼ਮਾਨਤ ਪਟੀਸ਼ਨ 'ਤੇ 12 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਹਾਈ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਵਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਕਰਨ ਦੇ ਫ਼ੈਸਲੇ 'ਚ ਕੋਈ ਖ਼ਾਮੀ ਨਹੀਂ ਹੈ। ਹੇਠਲੀ ਅਦਾਲਤ ਦੇ ਪਿਛਲੇ ਸਾਲ 17 ਨਵੰਬਰ ਨੂੰ ਦਿੱਤੇ ਹੁਕਮ ਨੂੰ ਤਿੰਨਾਂ ਦੋਸ਼ੀਆਂ ਨੇ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਜਾਂਚ ਏਜੰਸੀ ਅਤੇ 'ਆਪ' ਨੇਤਾ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 21 ਮਾਰਚ ਨੂੰ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ- ਸੁੱਖੂ ਸਰਕਾਰ ਨੇ 51 ਸਾਲ ਪੁਰਾਣੇ ਕਾਨੂੰਨ 'ਚ ਕੀਤੀ ਸੋਧ, ਧੀਆਂ ਨੂੰ ਦਿੱਤਾ ਪੁੱਤਾਂ ਦੇ ਬਰਾਬਰ ਦਾ ਅਧਿਕਾਰ
UP 'ਚ ਬੇਕਾਬੂ ਬੱਸ ਖੱਡ 'ਚ ਪਲਟੀ, ਸਿਹਤ ਕਰਮੀ ਦੀ ਮੌਤ, 17 ਜ਼ਖ਼ਮੀ
NEXT STORY