ਨਵੀਂ ਦਿੱਲੀ/ਚੰਡੀਗੜ੍ਹ—ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਰਿਹਾਈ 'ਤੇ ਅੱਜ ਭਾਵ ਮੰਗਲਵਾਰ ਨੂੰ ਦਿੱਲੀ ਹਾਈਕੋਰਟ 'ਚ ਸੁਣਵਾਈ ਪੂਰੀ ਹੋ ਗਈ ਹੈ। ਇਸ ਮਾਮਲੇ 'ਚ ਕੋਰਟ ਨੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਹੁਣ ਕਦੀ ਵੀ ਫੈਸਲਾ ਆ ਸਕਦਾ ਹੈ। ਦੱਸ ਦੇਈਏ ਕਿ ਸਿੱਖਿਆ ਭਰਤੀ ਘੋਟਾਲੇ (ਜੇ.ਬੀ.ਟੀ) 'ਚ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਅੱਜ ਹਾਈ ਕੋਰਟ ਨਵੀਂ ਦਿੱਲੀ 'ਚ ਜਸਟਿਸ ਮਨਮੋਹਨ ਅਤੇ ਜਸਟਿਸ ਸੰਗੀਤਾ ਧੀਗੜਾ ਸਹਿਗਲ ਦੀ ਬੈਂਚ 'ਚ WP(Crl) 1221/2019, Crl MA 8877/19 Om Parkash Chautala vs NCT Delhi ਮਾਮਲੇ ਦੀ ਸੁਣਵਾਈ ਹੋਈ। ਇਹ ਪਟੀਸ਼ਨ ਓਮ ਪ੍ਰਕਾਸ਼ ਚੌਟਾਲਾ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ 'ਚ ਲਗਾਈ ਸੀ। ਇਸ ਮਾਮਲੇ ਸੰਬੰਧੀ ਅੱਜ ਦਿੱਲੀ ਸਰਕਾਰ ਵੱਲੋਂ ਵਕੀਲ ਰਾਹੁਲ ਮੇਹਰਾ ਅਤੇ ਓ.ਪੀ. ਚੌਟਾਲਾ ਵੱਲੋਂ ਸੀਨੀਅਰ ਵਕੀਲ ਐੱਨ.ਹਰਿਹਰਨ ਅਤੇ ਅਮਿਤ ਸਾਹਨੀ ਅਦਾਲਤ 'ਚ ਪਹੁੰਚੇ।
ਦੱਸਣਯੋਗ ਹੈ ਕਿ 2018 'ਚ ਕੇਂਦਰ ਸਰਕਾਰ ਨੇ ਇੱਕ ਨਵਾਂ ਨਿਯਮ ਬਣਾਇਆ ਸੀ ਕਿ 60 ਸਾਲ ਜਾਂ ਉਸ ਤੋਂ ਜ਼ਿਆਦਾ ਉਮਰ ਦੇ ਕੈਦੀ ਜਿਨ੍ਹਾਂ ਨੇ ਅੱਧੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਵਿਸ਼ੇਸ਼ ਮਾਫੀ ਯੋਜਨਾ ਦੇ ਤਹਿਤ ਰਿਹਾਅ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਦਿੱਲੀ ਹਾਈਕੋਰਟ 'ਚ ਇਸ ਆਧਾਰ 'ਤੇ ਪਟੀਸ਼ਨ ਦਾਇਰ ਕੀਤੀ ਸੀ ਕਿ ਉਨ੍ਹਾ ਦੀ ਸਜ਼ਾਂ 5 ਸਾਲ ਤੋਂ ਜ਼ਿਆਦਾ ਪੂਰੀ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਉਮਰ ਵੀ 87 ਸਾਲ ਹੈ। ਅਜਿਹੇ 'ਚ ਹੁਣ ਉਨ੍ਹਾਂ ਦੀ ਸਜ਼ਾ ਮੁਆਫ ਕੀਤੀ ਜਾਵੇ। ਇਸ ਮਾਮਲੇ 'ਚ ਸੁਣਵਾਈ ਪੂਰੀ ਹੋਣ 'ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਰਾਤ ਨੂੰ ਵਾਰ-ਵਾਰ ਪਾਣੀ ਮੰਗਦੀ ਸੀ ਮਾਂ, ਗੁੱਸੇ 'ਚ ਆ ਕੇ ਬੇਟੇ ਨੇ ਉਤਾਰਿਆ ਮੌਤ ਦੇ ਘਾਟ
NEXT STORY