ਨਵੀਂ ਦਿੱਲੀ (ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਹਾਈਕੋਰਟ ਨੇ ਪ੍ਰੀਖਿਆਵਾਂ ’ਚ ਸਿੱਖ ਵਿਦਿਆਰਥੀਆਂ ਵੱਲੋਂ ਪੰਜ ਕੱਕਾਰ ਧਾਰਨ ਨੂੰ ਸਿੱਖ ਵਿਦਿਆਰਥੀਆਂ ਦਾ ਮੌਲਿਕ ਹੱਕ ਕਰਾਰ ਦਿੱਤਾ ਹੈ ਤੇ ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਡੀ ਜਿੱਤ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਤੋਂ ਤਕਰੀਬਨ ਇਕ ਸਾਲ ਪਹਿਲਾਂ 17 ਜੁਲਾਈ 2021 ਨੂੰ ਵਿਵੇਕ ਵਿਹਾਰ ਕੇਂਦਰ ’ਤੇ ਇਕ ਸਿੱਖ ਬੱਚੀ ਨੂੰ ਇਸ ਕਰ ਕੇ ਪੇਪਰ ਦੇਣ ਤੋਂ ਰੋਕਿਆ ਗਿਆ ਸੀ ਕਿ ਉਸ ਨੇ ਪੰਜ ਕੱਕਾਰ ਧਾਰਨ ਕੀਤੇ ਹੋਏ ਸਨ।
ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਹੁਣ ਘਰ ਬੈਠੇ ਪੁਲਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਜਾਣੋ ਕਿਵੇਂ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਦਿੱਲੀ ਗੁਰਦੁਆਰਾ ਕਮੇਟੀ ਨੇ ਕਾਨੂੰਨੀ ਲੜਾਈ ਲੜੀ ਤੇ ਹੁਣ ਦਿੱਲੀ ਹਾਈਕੋਰਟ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਭਾਵ 5 ਕੱਕਾਰ ਧਾਰਨ ਦਾ ਪੂਰਾ ਹੱਕ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮਾਣਯੋਗ ਰੱਖਾ ਪੱਲੀ ਦੀ ਅਦਾਲਤ ਵਿਚ ਸੁਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਸਿੱਖਿਆ ਵਿਭਾਗ ਨੂੰ ਫਿਟਕਾਰ ਲਗਾਈ ਹੈ ਕਿ ਜਿਸ ਬੱਚੀ ਦਾ ਪੇਪਰ ਰਹਿ ਗਿਆ ਸੀ, ਉਸ ਦਾ ਦੁਬਾਰਾ ਟੈਸਟ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਭਿਆਨਕ ਹਾਦਸਾ, CID ਇੰਸਪੈਕਟਰ ਦੀ ਟਰੇਨ ਥੱਲੇ ਆਉਣ ਨਾਲ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵਕੀਲ ਗੁਰਮੁੱਖ ਸਿੰਘ ਤੇ ਕਪਿਲ ਮਦਾਨ ਹਾਈਕੋਰਟ ਵਿਚ ਪੇਸ਼ ਹੋਏ ਤੇ ਸਾਰੇ ਤੱਥ ਸਬੂਤਾਂ ਤੇ ਦਲੀਲਾਂ ਸਮੇਤ ਰੱਖੇ। ਉਨ੍ਹਾਂ ਨੇ ਸਿੱਖ ਬੱਚੇ-ਬੱਚੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਦੇ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਤੁਰੰਤ ਦਿੱਲੀ ਕਮੇਟੀ ਨਾਲ ਰਾਬਤਾ ਕਾਇਮ ਕਰਨ, ਜੋ ਇਸ ਸਾਰੇ ਮਾਮਲੇ ਦੀ ਆਪ ਪੈਰਵੀ ਕਰੇਗੀ। ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਵੀ ਕੀਤਾ। ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਿਹੜੇ ਸਰਕਾਰੀ ਵਿਭਾਗ ਸਿੱਖਿਆ ਨਾਲ ਸਬੰਧਤ ਹਨ, ਉਨ੍ਹਾਂ ਦੀਆਂ ਨੋਟੀਫਿਕੇਸ਼ਨ ਸਹੀ ਤਰੀਕੇ ਦਿੱਤੀਆਂ ਜਾਣ ਤਾਂ ਜੋ ਲੋਕਾਂ ਨੂੰ ਸਹੀ ਜਾਣਕਾਰੀ ਮਿਲ ਸਕੇ।
ਇਹ ਖ਼ਬਰ ਵੀ ਪੜ੍ਹੋ : ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਰੱਦ ਹੋਣ ’ਤੇ ਕੈਪਟਨ ਨੇ ਜਤਾਇਆ ਦੁੱਖ, ਕਹੀਆਂ ਇਹ ਗੱਲਾਂ
ਸਿਮਰਜੀਤ ਬੈਂਸ 3 ਦਿਨਾ ਪੁਲਸ ਰਿਮਾਂਡ 'ਤੇ, ਉਥੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ, ਪੜ੍ਹੋ TOP 10
NEXT STORY