ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਹਵਾ ਪ੍ਰਦੂਸ਼ਣ ਵੀ ਹੌਲੀ-ਹੌਲੀ ਵਧਣ ਲੱਗਾ ਹੈ। ਬੁੱਧਵਾਰ ਨੂੰ ਹਵਾ ਗੁਣਵੱਤਾ ਸੂਚਕਾਂਕ (AQI) 176 ਦਰਜ ਕੀਤਾ ਗਿਆ, ਜੋ ਕਿ ਮੱਧ ਸ਼੍ਰੇਣੀ ਵਿਚ ਹੈ। ਇਹ ਅਕਤੂਬਰ ਮਹੀਨੇ ਵਿਚ ਹੁਣ ਤੱਕ ਦਾ ਸਭ ਤੋਂ ਵੱਧ ਸੂਚਕਾਂਕ ਹੈ।
ਇਹ ਵੀ ਪੜ੍ਹੋ- ਸ਼ਰਾਬ ਘਪਲੇ 'ਚ ਪੁੱਛ-ਗਿੱਛ ਮਗਰੋਂ ED ਦੀ ਵੱਡੀ ਕਾਰਵਾਈ, ਸੰਜੇ ਸਿੰਘ ਗ੍ਰਿਫ਼ਤਾਰ
ਮੌਸਮ ਮਾਹਰਾਂ ਮੁਤਾਬਕ ਪੰਜਾਬ, ਹਰਿਆਣਾ 'ਚ ਪਰਾਲੀ ਸਾੜਨ ਕਾਰਨ ਨਿਕਲਣ ਵਾਲੇ ਧੂੰਏਂ ਕਾਰਨ ਦਿੱਲੀ ਸਣੇ ਪੂਰੇ ਉੱਤਰ ਭਾਰਤ ਵਿਚ ਹਵਾ ਗੁਣਵੱਤਾ ਖ਼ਰਾਬ ਹੋ ਰਹੀ ਹੈ। ਇਸ ਦੇ ਨਾਲ ਹੀ ਸਥਾਨਕ ਕਾਰਕ ਵੀ ਇਸ ਲਈ ਜ਼ਿੰਮੇਵਾਰ ਹਨ। ਅਜਿਹੇ ਵਿਚ ਜੇਕਰ AQI 200 ਦੇ ਪਾਰ ਪਹੁੰਚਦਾ ਹੈ ਤਾਂ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ ਦਾ ਪਹਿਲਾ ਪੜਾਅ ਲਾਗੂ ਹੋ ਜਾਵੇਗਾ।
ਇਹ ਵੀ ਪੜ੍ਹੋ- ਹੁਣ ਆਨਲਾਈਨ ਹੋਣਗੇ ਮਾਤਾ ਨੈਣਾ ਦੇਵੀ ਦੇ ਦਰਸ਼ਨ, ਮੰਦਰ ਟਰੱਸਟ ਵਲੋਂ ਖ਼ਾਸ ਉਪਰਾਲਾ
ਇੰਡੀਅਨ ਇੰਸਟੀਚਿਊਟ ਆਫ ਟ੍ਰੋਪਿਕਲ ਮੀਟਿਓਰੌਲੋਜੀ (IITM) ਮੁਤਾਬਕ ਵੀਰਵਾਰ ਨੂੰ ਹਵਾ ਦੀ ਗੁਣਵੱਤਾ ਦਰਮਿਆਨੀ ਸ਼੍ਰੇਣੀ ਵਿਚ ਰਹੇਗੀ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਹਵਾ ਦੀ ਸਿਹਤ ਵਿਗੜਨੀ ਸ਼ੁਰੂ ਹੋ ਜਾਵੇਗੀ। ਅੰਦਾਜ਼ਾ ਲਗਾਇਆ ਗਿਆ ਹੈ ਕਿ ਇਸ ਦੌਰਾਨ ਹਵਾ ਖਰਾਬ ਸ਼੍ਰੇਣੀ ਤੱਕ ਪਹੁੰਚ ਸਕਦੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਸਾਹ ਲੈਣ 'ਚ ਵੀ ਪਰੇਸ਼ਾਨੀ ਹੋ ਸਕਦੀ ਹੈ। IITM ਮੁਤਾਬਕ ਆਉਣ ਵਾਲੇ 6 ਦਿਨਾਂ 'ਚ ਹਵਾ ਇਸ ਸ਼੍ਰੇਣੀ ਵਿਚ ਰਹਿਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਅਦਾਲਤ 'ਚ ਪੇਸ਼ ਹੋਣਗੇ ਸੰਜੇ ਸਿੰਘ, 'AAP' ਕਰੇਗੀ ਭਾਜਪਾ ਹੈੱਡਕੁਆਰਟਰ 'ਤੇ ਪ੍ਰਦਰਸ਼ਨ
NEXT STORY