ਨਵੀਂ ਦਿੱਲੀ- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਬਿੱਲਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਵੀ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਵਿਰੋਧ ਨੇ ਹੁਣ ਹੋਰ ਵੀ ਹਮਲਾਵਰ ਰੁਖ ਅਪਣਾ ਲਿਆ ਹੈ। ਰਾਜਧਾਨੀ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਕਿਸਾਨ ਹੱਲਾ ਬੋਲ ਰਹੇ ਹਨ। ਅੱਜ ਯਾਨੀ ਸੋਮਵਾਰ ਸਵੇਰੇ ਰਾਜਧਾਨੀ 'ਚ ਇੰਡੀਆ ਗੇਟ ਦੇ ਪਾਰ ਪੰਜਾਬ ਕਾਂਗਰਸ ਦੇ ਵਰਕਰਾਂ ਵਲੋਂ ਇਕ ਟਰੈਕਟਰ 'ਚ ਅੱਗ ਲਗਾਈ ਗਈ। ਪੁਲਸ ਨੇ ਇਸ ਹਮਲੇ 'ਚ ਕਾਰਵਾਈ ਕਰਦੇ ਹੋਏ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਪੰਜਾਬ ਦੇ ਰਹਿਣ ਵਾਲੇ ਹਨ।
ਡੀ.ਸੀ.ਪੀ. ਨਵੀਂ ਦਿੱਲੀ ਦਾ ਕਹਿਣਾ ਹੈ ਕਿ ਲਗਭਗ 15-20 ਲੋਕ ਇੱਥੇ ਇਕੱਠੇ ਹੋਏ ਅਤੇ ਟਰੈਕਟਰ 'ਚ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਟਰੈਕਟਰ ਨੂੰ ਵੀ ਹਟਾ ਦਿੱਤਾ ਗਿਆ। ਇਸ 'ਚ ਸ਼ਾਮਲ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਸ ਇਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੈ। ਯੂਥ ਕਾਂਗਰਸ ਦੇ ਵਰਕਰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਵਿਰੋਧ ਪ੍ਰਦਰਸ਼ਨ ਕਰ ਹੇ ਹਨ। ਪੰਜਾਬ ਤੋਂ ਲੈ ਕੇ ਕਰਨਾਟਕ ਤੱਕ ਖੇਤੀਬਾੜੀ ਬਿੱਲਾਂ ਦਾ ਵਿਰੋਧ ਹੋ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਬਿੱਲ ਦੇ ਵਿਰੋਧ 'ਚ ਅਕਾਲੀ ਦਲ ਨੇ ਐੱਨ.ਡੀ.ਏ. ਨਾਲੋਂ ਨਾਤਾ ਤੋੜ ਲਿਆ ਹੈ। ਕੇਂਦਰੀ ਮੰਤਰੀ ਅਤੇ ਅਕਾਲੀ ਦਲ ਨੇਤਾ ਹਰਸਿਮਰਤ ਕੌਰ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਬਿੱਲ ਦੇ ਵਿਰੋਧ 'ਚ ਐਤਵਾਰ ਨੂੰ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਰੂਪਨਗਰ, ਪੰਜਾਬ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।
ਦੇਸ਼ 'ਚ ਕੋਵਿਡ-19 ਦੇ ਮਾਮਲੇ 60 ਲੱਖ ਦੇ ਪਾਰ, ਹੁਣ ਤੱਕ 95 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ
NEXT STORY