ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ 'ਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਨੂੰ ਸੁਧਾਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮਾਰਗਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀਰਵਾਰ ਨੂੰ ਦਿੱਲੀ ਆਏ ਸਨ। ਉਨ੍ਹਾਂ ਨੇ ਬਹੁਤ ਵਧੀਆ ਗੱਲ ਕਹੀ, ਜਿਸ ਦਾ ਪੂਰੀ ਦਿੱਲੀ ਦੇ ਲੋਕਾਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਯੋਗੀ ਆਦਿੱਤਿਆਨਾਥ ਨੇ ਇਹ ਮੁੱਦਾ ਚੁੱਕਿਆ ਕਿ ਦਿੱਲੀ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਅਸੀਂ ਇਸ ਗੱਲ 'ਤੇ ਉਨ੍ਹਾਂ ਨਾਲ 100 ਫੀਸਦੀ ਸਹਿਮਤ ਹਾਂ। ਦਿੱਲੀ ਦੇ ਅੰਦਰ ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ ਹਨ। ਦਿੱਲੀ 'ਚ ਗੈਂਗਸਟਰਾਂ ਦੇ 11 ਵੱਡੇ ਸਮੂਹ ਹਨ, ਜਿਨ੍ਹਾਂ ਨੇ ਪੂਰੀ ਦਿੱਲੀ ਨੂੰ 11 ਹਿੱਸਿਆਂ 'ਚ ਵੰਡ ਦਿੱਤਾ ਹੈ ਅਤੇ ਕਾਰੋਬਾਰੀਆਂ ਤੋਂ ਖੁੱਲ੍ਹੇਆਮ ਫਿਰੌਤੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ 'ਤੇ ਗੈਂਗ ਵਾਰ ਹੋ ਰਹੇ ਹਨ। ਔਰਤਾਂ ਲਈ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਦਿੱਲੀ 'ਚ ਹਰ ਰੋਜ਼ 17 ਬੱਚੇ ਅਤੇ 10 ਔਰਤਾਂ ਅਗਵਾ ਹੁੰਦੀਆਂ ਹਨ। ਦਿੱਲੀ ਦੇ ਅੰਦਰ ਖੁੱਲ੍ਹੇਆਮ ਚਾਕੂਬਾਜ਼ੀ ਹੋ ਰਹੀ ਹੈ। ਲੋਕਾਂ ਦਾ ਕਤਲ ਹੋ ਰਿਹਾ ਹੈ। ਚੇਨ ਸਨੈਚਿੰਗ, ਚੋਰੀਆਂ ਅਤੇ ਡਕੈਤੀਆਂ ਹੋ ਰਹੀਆਂ ਹਨ। ਪੂਰੀ ਦਿੱਲੀ ਦਹਿਸ਼ਤ 'ਚ ਹੈ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕਾਰਨ ਘਰੋਂ ਬਾਹਰ ਨਿਕਲੇ ਲੋਕ
'ਆਪ' ਨੇਤਾ ਨੇ ਕਿਹਾ,"ਜੇਕਰ ਯੋਗੀ ਆਦਿੱਤਿਆਨਾਥ ਸਹੀ ਹਨ ਤਾਂ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਦਿੱਲੀ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਸਿੱਧੇ ਤੌਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧੀਨ ਆਉਂਦੀ ਹੈ।" ਦਿੱਲੀ ਦੀ ਰੱਖਿਆ ਕਰਨਾ ਅਤੇ ਦਿੱਲੀ ਦੇ ਲੋਕਾਂ ਨੂੰ ਸੁਰੱਖਿਅਤ ਜੀਵਨ ਪ੍ਰਦਾਨ ਕਰਨਾ ਅਮਿਤ ਸ਼ਾਹ ਦੀ ਜ਼ਿੰਮੇਵਾਰੀ ਹੈ। ਜੇਕਰ ਯੋਗੀ ਆਦਿੱਤਿਆਨਾਥ ਕਹਿ ਰਹੇ ਹਨ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਦੀ ਸਥਿਤੀ 'ਚ ਸੁਧਾਰ ਕੀਤਾ ਹੈ, ਤਾਂ ਮੈਂ ਉਨ੍ਹਾਂ ਨੂੰ ਬੇਨਤੀ ਕਰਾਂਗਾ ਕਿ ਉਹ ਅਮਿਤ ਸ਼ਾਹ ਨਾਲ ਬੈਠਾ ਕੇ ਸਮਝਾਉਣ ਕਿ ਕਾਨੂੰਨ ਵਿਵਸਥਾ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਨੂੰ ਸਮਝਾਓ ਕਿ ਦਿੱਲੀ 'ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਕੀ ਅਤੇ ਕਿਵੇਂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯੋਗੀ ਆਦਿੱਤਿਆਨਾਥ ਕਹਿ ਰਹੇ ਹਨ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ 'ਚੋਂ ਸਾਰੇ ਗੈਂਗਸਟਰਾਂ ਦਾ ਸਫਾਇਆ ਕਰ ਦਿੱਤਾ ਹੈ। ਉਹ ਸ਼੍ਰੀ ਸ਼ਾਹ ਨੂੰ ਸਮਝਾਉਣ ਕਿ ਦਿੱਲੀ 'ਚ ਗੈਂਗਸਟਰ ਰਾਜ ਨੂੰ ਕਿਵੇਂ ਖਤਮ ਕੀਤਾ ਜਾਵੇ। ਸ਼੍ਰੀ ਸ਼ਾਹ ਦੇਸ਼ ਭਰ 'ਚ ਵਿਧਾਇਕਾਂ ਨੂੰ ਖਰੀਦਣ, ਸਰਕਾਰਾਂ ਡੇਗਣ ਅਤੇ ਪਾਰਟੀਆਂ ਤੋੜਨ 'ਚ ਰੁੱਝੇ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਬਰੀ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਤਹਿਤ ਈਸਾਈ ਜੋੜੇ ਨੂੰ 5 ਸਾਲ ਦੀ ਕੈਦ
NEXT STORY