ਨਵੀਂ ਦਿੱਲੀ- ਨਵੀਂ ਗਠਿਤ ਦਿੱਲੀ ਵਿਧਾਨ ਸਭਾ 'ਚ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਭਾਸ਼ਣ ਦੌਰਾਨ ਹੰਗਾਮਾ ਕਰਨ ਦੇ ਦੋਸ਼ 'ਚ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਕਈ ਮੈਂਬਰਾਂ ਨੂੰ ਮੰਗਲਵਾਰ ਨੂੰ ਦਿਨ ਭਰ ਲਈ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ 'ਚ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੀ ਸ਼ਾਮਲ ਹਨ। ਸਪੀਕਰ ਵਿਜੇਂਦਰ ਗੁਪਤਾ ਵੱਲੋਂ ਸਦਨ 'ਚ ਵਿਵਸਥਾ ਬਣਾਈ ਰੱਖਣ ਦੀਆਂ ਵਾਰ-ਵਾਰ ਕੀਤੀਆਂ ਗਈਆਂ ਅਪੀਲਾਂ ਨੂੰ ਨਜ਼ਰਅੰਦਾਜ਼ ਕਰਨ 'ਤੇ, ਉਨ੍ਹਾਂ ਨੇ 10 ਤੋਂ ਵੱਧ ਮੈਂਬਰਾਂ ਦੇ ਨਾਮ ਲਏ। ਸਪੀਕਰ ਨੇ ਹੰਗਾਮਾ ਸ਼ਾਂਤ ਨਾ ਹੁੰਦੇ ਦੇਖ ਮਾਰਸ਼ਲ ਨੂੰ ਇਨ੍ਹਾਂ ਮੈਂਬਰਾਂ ਨੂੰ ਸਦਨ ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ : ਲਾੜੀ ਨੂੰ ਨਹੀਂ ਪਸੰਦ ਆਇਆ ਲਹਿੰਗਾ, ਬਿਨਾਂ ਵਿਆਹ ਕੀਤੇ ਅੰਮ੍ਰਿਤਸਰ ਮੋੜੀ ਬਾਰਾਤ
ਉੱਪ ਰਾਜਪਾਲ ਦੇ ਭਾਸ਼ਣ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਨੇ ਕਈ ਵਾਰ ਮੋਦੀ-ਮੋਦੀ ਦੇ ਨਾਅਰੇ ਲਗਾਏ। ਆਪਣੇ ਸੰਬੋਧਨ 'ਚ ਉਪ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਨੂੰ ਸਭ ਤੋਂ ਸਾਫ਼ ਸ਼ਹਿਰ ਬਣਾਉਣ, ਔਰਤਾਂ ਨੂੰ 2500 ਰੁਪਏ ਦੀ ਮਹੀਨਾਵਾਰ ਸਹਾਇਤਾ ਪ੍ਰਦਾਨ ਕਰਨ ਅਤੇ ਯਮੁਨਾ ਜੀ ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਆਯੁਸ਼ਮਾਨ ਸਿਹਤ ਕਾਰਡ ਯੋਜਨਾ ਲਾਗੂ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਨੂੰ ਭ੍ਰਿਸ਼ਟਾਚਾਰ ਮੁਕਤ ਰੱਖਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ 'ਤੇ ਸਿਗਰਟ ਦਾ ਧੂੰਆਂ ਉਡਾਉਣ ਵਾਲੇ ਦੋਸ਼ੀ ਨੂੰ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ
NEXT STORY