ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਅਸਤੀਫ਼ਾ ਦੇ ਦਿੱਤਾ। ਬੈਜਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਰਾਮਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ। ਸਾਬਕਾ ਨੌਕਰਸ਼ਾਹ ਬੈਜਲ ਨੇ 31 ਦਸੰਬਰ 2016 ਨੂੰ ਸ਼੍ਰੀ ਨਜ਼ੀਬ ਜੰਗ ਦੇ ਅਸਤੀਫ਼ੇ ਤੋਂ ਬਾਅਦ ਇਸ ਅਹੁਦੇ ਦਾ ਕੰਮ ਸੰਭਾਲਿਆ ਸੀ।
ਇਹ ਵੀ ਪੜ੍ਹੋ : ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਕੰਧ ਡਿੱਗਣ ਨਾਲ 12 ਮਜ਼ਦੂਰਾਂ ਦੀ ਮੌਤ
ਦੱਸਣਯੋਗ ਹੈ ਕਿ ਬੈਜਲ ਅਤੇ ਦਿੱਲੀ 'ਚ ਸ਼ਾਸਿਤ ਆਮ ਆਦਮੀ ਪਾਰਟੀ (ਆਪ) ਸਰਕਾਰ ਦਰਮਿਆਨ ਵੱਖ-ਵੱਖ ਮੁੱਦਿਆਂ 'ਤੇ ਤਨਾਤਨੀ ਰਹੀ ਹੈ। ਇਸ ਸਾਲ ਵੀ ਕੋਰੋਨਾ ਦੀ ਚੌਥੀ ਲਹਿਰ ਦੌਰਾਨ ਓਡ-ਈਵਨ ਨਿਯਮ 'ਤੇ ਦਿੱਲੀ ਸਰਕਾਰ ਅਤੇ ਐੱਲ.ਜੀ. ਦੀ ਇਕ ਰਾਏ ਨਹੀਂ ਬਣੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਪ੍ਰਸ਼ਾਸਨ ਨੇ ਪੈਦਲ ਮਜ਼ਦੂਰ ਅਤੇ ਘੋੜਾ-ਖੱਚਰ ਦੀ ਦਰ ਕੀਤੀ ਤੈਅ
NEXT STORY