ਨਵੀਂ ਦਿੱਲੀ: ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਅੱਜ ਦਾ ਦਿਨ ਆਮ ਆਦਮੀ ਪਾਰਟੀ (AAP) ਲਈ ਬਹੁਤ ਮਹੱਤਵਪੂਰਨ ਹੋਣ ਵਾਲਾ ਹੈ। ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 23 ਮੁਲਜ਼ਮਾਂ 'ਤੇ ਲੱਗੇ ਦੋਸ਼ਾਂ (Charges) 'ਤੇ ਆਪਣਾ ਫੈਸਲਾ ਸੁਣਾ ਸਕਦੀ ਹੈ। ਪਿਛਲੀਆਂ ਸੁਣਵਾਈਆਂ ਦੌਰਾਨ ਅਦਾਲਤ ਨੇ ਦੋਸ਼ ਤੈਅ ਕਰਨ ਦੇ ਮੁੱਦੇ 'ਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ
ਦੱਸ ਦੇਈਏ ਕਿ ਜੇਕਰ ਅੱਜ ਅਦਾਲਤ ਦੋਸ਼ ਤੈਅ ਕਰ ਦਿੰਦੀ ਹੈ, ਤਾਂ ਇਹ ਕੇਜਰੀਵਾਲ ਅਤੇ ਸਿਸੋਦੀਆ ਲਈ ਇੱਕ ਵੱਡਾ ਕਾਨੂੰਨੀ ਝਟਕਾ ਸਾਬਤ ਹੋ ਸਕਦਾ ਹੈ। ਕੇਂਦਰੀ ਜਾਂਚ ਏਜੰਸੀ (CBI) ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਈ ਵੱਡੇ ਦਾਅਵੇ ਕੀਤੇ ਹਨ। CBI ਅਨੁਸਾਰ 'ਸਾਊਥ ਲੋਬੀ' ਨੇ ਆਬਕਾਰੀ ਨੀਤੀ (Liquor Policy) ਨੂੰ ਆਪਣੇ ਪੱਖ ਵਿੱਚ ਕਰਵਾਉਣ ਲਈ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ। ਇਸ ਦੇ ਨਾਲ ਹੀ ਜਾਂਚ ਏਜੰਸੀ ਦਾ ਦਾਅਵਾ ਹੈ ਕਿ ਕੇਜਰੀਵਾਲ ਅਤੇ ਸਿਸੋਦੀਆ ਦੇ ਖ਼ਿਲਾਫ਼ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਸਬੂਤ ਮੌਜੂਦ ਹਨ।
ਇਹ ਵੀ ਪੜ੍ਹੋ : ਸ਼ੋਅਰੂਮ 'ਚ 'ਕ੍ਰਿਪਾਨ' ਪਹਿਨਣ 'ਤੇ ਦਾਖ਼ਲੇ ਤੋਂ ਰੋਕਿਆ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ ਫੋਟੋਸ਼ੂਟ
NEXT STORY