ਨਵੀਂ ਦਿੱਲੀ- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ 'ਚ ਪ੍ਰਵੇਸ਼ ਲਈ ਹੋਣ ਵਾਲੀਆਂ ਨੀਟ ਅਤੇ ਜੀ.ਈ.ਈ. ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕਰਦੇ ਹੋਏ ਕੇਂਦਰ ਸਰਕਾਰ ਤੋਂ ਵਿਦਿਆਰਥੀਆਂ ਦੀ ਚੋਣ ਲਈ ਵਿਕਲਪਕ ਢੰਗ 'ਤੇ ਕੰਮ ਕਰਨ ਦੀ ਅਪੀਲ ਕੀਤੀ। ਸਿਸੋਦੀਆ ਨੇ ਕਿਹਾ,''ਉਹ (ਕੇਂਦਰ ਸਰਕਾਰ) ਕਹਿ ਰਹੇ ਹਨ ਕਿ ਨਿਯਮਾਂ ਦਾ ਪਾਲਣ ਕੀਤਾ ਜਾਵੇਗਾ। ਕੇਂਦਰ ਸਰਕਾਰ ਚਾਹੁੰਦੀ ਹੈ ਕਿ 28 ਲੱਖ ਵਿਦਿਆਰਥੀ ਉਨ੍ਹਾਂ ਨਿਯਮਾਂ ਦਾ ਪਾਲਣ ਕਰਨ, ਜਿਨ੍ਹਾਂ ਦਾ ਪਾਲਣ ਕਰਨ ਦੇ ਬਾਵਜੂਦ ਲੱਖਾਂ ਭਾਰਤੀ ਇਨਫੈਕਸ਼ਨ ਦੀ ਲਪੇਟ ਆ ਚੁਕੇ ਹਨ।'' ਉਨ੍ਹਾਂ ਨੇ ਕਿਹਾ ਕਿ ਬੇਹੱਦ ਸੁਰੱਖਿਅਤ ਮਾਹੌਲ 'ਚ ਰਹਿਣ ਦੇ ਬਾਵਜੂਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਸਨ। ਇਸ ਤੋਂ ਦਿੱਲੀ ਦੇ ਸਿਹਤ ਮੰਤਰੀ ਸਮੇਤ ਕਈ ਹੋਰ ਨੇਤਾਵਾਂ ਨੂੰ ਵੀ ਇਸ ਬੀਮਾਰੀ ਨੇ ਆਪਣੀ ਲਪੇਟ 'ਚ ਲਿਆ ਸੀ।
ਸਿਸੋਦੀਆ ਨੇ ਕਿਹਾ,''ਕਈ ਚੌਕਸੀ ਕਦਮ ਚੁੱਕਣ ਦੇ ਬਾਵਜੂਦ ਬਹੁਤ ਸਾਰੇ ਸੀਨੀਅਰ ਨੇਤਾ ਇਨਫੈਕਸ਼ਨ ਦੀ ਲਪੇਟ 'ਚ ਆ ਚੁਕੇ ਹਨ। ਅਜਿਹੇ 'ਚ ਅਸੀਂ 28 ਲੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਭੇਜਣ ਦਾ ਜ਼ੋਖਮ ਕਿਵੇਂ ਚੁੱਕ ਸਕਦੇ ਹਾਂ ਅਤੇ ਇਹ ਯਕੀਨੀ ਕਰ ਸਕਦੇ ਹਾਂ ਕਿ ਉਹ ਇਸ ਦੀ ਲਪੇਟ 'ਚ ਨਹੀਂ ਆਉਣਗੇ।'' ਦੱਸਣਯੋਗ ਹੈ ਕਿ ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਮੇਨ) ਅਤੇ ਰਾਸ਼ਟਰੀ ਪਾਤਰਤਾ ਸਹਿ ਪ੍ਰਵੇਸ਼ ਪ੍ਰੀਖਿਆ (ਨੀਟ-ਯੂਜੀ) ਤੈਅ ਪ੍ਰੋਗਰਾਮ ਅਨੁਸਾਰ ਸਤੰਬਰ 'ਚ ਵੀ ਆਯੋਜਿਤ ਕੀਤੀਆਂ ਜਾਣਗੀਆਂ ਹਨ।
ਹਿਮਾਚਲ ਪ੍ਰਦੇਸ਼: ਕਾਂਗੜਾ 'ਚ ਕੋਵਿਡ-19 ਨਾਲ 6ਵੀਂ ਮੌਤ
NEXT STORY