ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ। ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ 'ਤੇ ਡਟੇ ਹੋਏ ਹਨ। ਦਿੱਲੀ ਦੇ ਸਿੰਘੂ ਬਾਰਡਰ 'ਤੇ ਇਕ ਮੈਡੀਕਲ ਕੈਂਪ ਦੀ ਵਿਵਸਥਾ ਕੀਤੀ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅਸੀਂ ਇੱਥੇ ਕੋਰੋਨਾ ਦਾ ਟੈਸਟ ਕਰਾਂਗੇ, ਤਾਂ ਕਿ ਪਤਾ ਲੱਗ ਸਕੇ ਕਿ ਇੱਥੇ ਕੋਈ ਕੋਰੋਨਾ ਦਾ ਸੁਪਰ ਸਪ੍ਰੈਡਰ (ਫੈਲਾਅ) ਤਾਂ ਨਹੀਂ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਵੱਡੀ ਚਿੰਤਾ ਦੀ ਗੱਲ ਹੈ, ਕਿਉਂਕਿ ਕੋਰੋਨਾ ਫੈਲਣ ਦੀ ਸੰਭਾਵਨਾ ਹੈ। ਇਹ ਬੀਮਾਰੀ ਹੋਰ ਲੋਕਾਂ 'ਚ ਫੈਲ ਸਕਦੀ ਹੈ, ਜੋ ਕਿ ਕਾਫੀ ਘਾਤਕ ਸਿੱਧ ਹੋਵੇਗੀ।
ਦੱਸ ਦੇਈਏ ਕਿ ਵੱਡੀ ਗਿਣਤੀ 'ਚ ਕਿਸਾਨਾਂ ਕੋਰੋਨਾ ਕਾਲ 'ਚ ਬਾਰਡਰਾਂ 'ਤੇ ਡਟੇ ਹੋਏ ਹਨ, ਜਿਸ ਕਾਰਨ ਕੋਰੋਨਾ ਫੈਲਣ ਦਾ ਖ਼ਦਸ਼ਾ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਬੀਤੇ 4 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਨਹੀਂ ਦਿੰਦੀ ਹੈ, ਉਦੋਂ ਤੱਕ ਅਸੀਂ ਅਸੀਂ ਸੜਕਾਂ 'ਤੇ ਹੀ ਡਟੇ ਰਹਾਂਗੇ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ-ਐੱਨ. ਸੀ. ਆਰ. 'ਚ ਜਾਮ ਦੀ ਸਥਿਤੀ ਹੈ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।
ਰਾਹੁਲ ਨੇ ਘੇਰੀ ਮੋਦੀ ਸਰਕਾਰ, ਕਿਹਾ- 'ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦੈ'
NEXT STORY