ਨਵੀਂ ਦਿੱਲੀ— ਦਿੱਲੀ ਘੱਟ ਗਿਣਤੀ ਕਮਿਸ਼ਨ ਵਲੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਰਹਿਤ ਮਰਿਆਦਾ ਦੇ ਉਲਟ ਆਚਰਣ ਦੇ ਦੋਸ਼ ਵਿਚ ਨੋਟਿਸ ਜਾਰੀ ਹੋਣ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ,''ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਇਕ ਮੈਂਬਰ ਦਾ ਇਹ ਸਿਆਸਤ ਤੋਂ ਪ੍ਰੇਰਿਤ ਕਦਮ ਹੈ। ਇਹ ਵਿਅਕਤੀ ਦਿੱਲੀ ਕਮੇਟੀ ਦਾ ਸੰਯੁਕਤ ਸਕੱਤਰ ਰਹਿ ਚੁੱਕਾ ਹੈ। ਉਸਦੇ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਕੋਈ ਵੀ ਸਰਕਾਰ ਜਾਂ ਉਸਦੀ ਅਥਾਰਟੀ ਸਾਨੂੰ ਇਸ ਤਰ੍ਹਾਂ ਦੇ ਸਵਾਲ ਨਹੀਂ ਕਰ ਸਕਦੀ, ਅਸੀਂ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਦੇ ਪ੍ਰਤੀ ਜਵਾਬਦੇਹ ਹਾਂ।''
29 ਜਨਵਰੀ ਨੂੰ ਕੀਤੀ ਸੀ ਸ਼ਿਕਾਇਤ
ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਕਰਤਾਰ ਸਿੰਘ ਕੋਛੜ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਸਮੇਤ 20 ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਸੀ। ਉਨ੍ਹਾਂ ਕਿਹਾ, ''ਸਾਨੂੰ ਬਸ 4 ਦੇ ਹੀ ਜਵਾਬ ਮਿਲੇ ਹਨ, ਅਸੀਂ ਉਨ੍ਹਾਂ ਨੂੰ ਤਲਬ ਕਰਾਂਗੇ ਜੋ ਸਾਡੇ ਨੋਟਿਸ ਦਾ ਜਵਾਬ ਨਹੀਂ ਦੇਣਗੇ।'' ਤੁਹਾਨੂੰ ਦੱਸ ਦੇਈਏ ਕਿ ਦਲਜੀਤ ਸਿੰਘ ਨਾਂ ਦੇ ਵਿਅਕਤੀ ਨੇ ਕਮੇਟੀ ਦੇ ਮੈਂਬਰਾਂ 'ਤੇ ਸਿੱਖ ਧਰਮ ਦੇ ਮੂਲ ਸਿਧਾਂਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਮਿਸ਼ਨ ਨੂੰ 29 ਜਨਵਰੀ ਨੂੰ ਸ਼ਿਕਾਇਤ ਕੀਤੀ ਸੀ।
5 ਸਾਲਾਂ 'ਚ ਰਾਹੁਲ ਗਾਂਧੀ ਦੀ ਜਾਇਦਾਦ 'ਚ ਸਾਢੇ 6 ਕਰੋੜ ਰੁਪਏ ਦਾ ਵਾਧਾ
NEXT STORY