ਨਵੀਂ ਦਿੱਲੀ (ਭਾਸ਼ਾ)- ਉੱਤਰ-ਪੱਛਮ ਦਿੱਲੀ 'ਚ ਇਕ ਮਾਂ ਵਲੋਂ ਆਪਣੀ 5 ਸਾਲਾ ਧੀ ਦਾ ਗਲ਼ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਮਾਂ ਨੇ ਇੰਸਟਾਗ੍ਰਾਮ 'ਤੇ ਮਿਲੇ ਇਕ ਵਿਅਕਤੀ ਨਾਲ ਵਿਆਹ ਕਰਨ ਲਈ ਆਪਣੀ ਮਾਸੂਮ ਧੀ ਨੂੰ ਦਰਦਨਾਕ ਮੌਤ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਦੀਪ ਚੰਦ ਬੰਧੂ ਹਸਪਤਾਲ ਤੋਂ ਸੂਚਨਾ ਮਿਲੀ ਕਿ ਬੱਚੀ ਨੂੰ ਮ੍ਰਿਤਕ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ 'ਚ ਬੱਚੀ ਦੇ ਗਲ਼ੇ 'ਤੇ ਘੁੱਟਣ ਦੇ ਨਿਸ਼ਾਨ ਮਿਲੇ। ਦਿੱਲੀ ਪੁਲਸ ਨੇ ਇਕ ਬਿਆਨ 'ਚ ਦੱਸਿਆ ਕਿ ਤੁਰੰਤ ਮਾਮਲਾ ਦਰਜ ਕਰ ਲਿਆ ਗਿਆ ਅਤੇ ਬੱਚੀ ਦੀ ਮਾਂ ਸਮੇਤ ਉਸ ਦੇ ਰਿਸ਼ਤੇਦਾਰਾਂ ਤੋਂ ਪੁੱਛ-ਗਿੱਛ ਕੀਤੀ ਗਈ। ਲਗਾਤਾਰ ਪੁੱਛ-ਗਿੱਛ ਤੋਂ ਬਾਅਦ ਮਾਂ ਟੁੱਟ ਗਈ ਅਤੇ ਉਸ ਨੇ ਦੱਸਿਆ ਕਿ ਉਸ ਨੇ ਹੀ ਆਪਣੀ ਧੀ ਦਾ ਗਲ਼ ਘੁੱਟ ਕੇ ਕਤਲ ਕੀਤਾ ਹੈ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਪੁੱਛ-ਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਨੇ ਉਸ ਨੂੰ ਛੱਡ ਦਿੱਤਾ ਸੀ, ਜਿਸ ਤੋਂ ਬਾਅਦ ਉਹ ਇੰਸਟਾਗ੍ਰਾਮ ਰਾਹੀਂ ਰਾਹੁਲ ਨਾਂ ਦੇ ਇਕ ਵਿਅਕਤੀ ਦੇ ਸੰਪਰਕ 'ਚ ਆਈ। ਬਾਅਦ 'ਚ ਉਹ ਉਸ ਨਾਲ ਵਿਆਹ ਕਰਨ ਦੇ ਇਰਾਦੇ ਨਾਲ ਦਿੱਲੀ ਆ ਗਈ। ਉਸ ਨੇ ਅੱਗੇ ਦੱਸਿਆ, ਹਾਲਾਂਕਿ ਰਾਹੁਲ ਅਤੇ ਉਸ ਦੇ ਪਰਿਵਾਰ ਨੇ ਬੱਚੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਇਸ ਲਈ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਗੁੱਸੇ 'ਚ ਮਾਂ ਨੇ ਬੱਚੀ ਦਾ ਗਲ਼ ਘੁੱਟ ਦਿੱਤਾ। ਪੁਲਸ ਨੇ ਦੱਸਿਆ ਕਿ ਔਰਤ ਨੇ ਇਹ ਵੀ ਖੁਲਾਸਾ ਕੀਤਾ ਕਿ ਦਿੱਲੀ ਆਉਣ ਤੋਂ ਪਹਿਲੇ ਉਹ ਹਿਮਾਚਲ ਪ੍ਰਦੇਸ਼ 'ਚ ਇਕ ਰਿਸ਼ਤੇਦਾਰ ਨਾਲ ਰਹਿ ਰਹੀ ਸੀ, ਜਿੱਥੇ ਉਸ ਦੀ ਬੱਚੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅਸ਼ੋਕ ਵਿਹਾਰ ਪੁਲਸ ਸਟੇਸ਼ਨ 'ਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (ਕਤਲ ਲਈ ਸਜ਼ਾ), 65 (2) (ਕੁਝ ਮਾਮਲਿਆਂ 'ਚ ਜਬਰ ਜ਼ਿਨਾਹ ਲਈ ਸਜ਼ਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 (ਗੰਭੀਰ ਜਿਨਸੀ ਸ਼ੋਸ਼ਣ ਲਈ ਸਜ਼ਾ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗੇ ਦੀ ਜਾਂਚ ਚੱਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਣੋ ਸ਼ਗਨ ਦੇ ਲਿਫ਼ਾਫੇ 'ਚ ਕਿਉਂ ਹੁੰਦਾ ਹੈ '1 ਰੁਪਏ' ਦਾ ਹੀ ਸਿੱਕਾ
NEXT STORY