ਨਵੀਂ ਦਿੱਲੀ- ਦਿੱਲੀ ਦੀਆਂ ਨਗਰ ਨਿਗਮ ਚੋਣਾਂ ਟਾਲ ਦਿੱਤੀਆਂ ਗਈਆਂ ਹਨ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਬੁੱਧਵਾਰ ਨੂੰ ਦਿੱਲੀ ਐੱਮ. ਸੀ. ਡੀ. ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਪਰ ਹੁਣ ਇਸ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਦਿੱਲੀ ਦੇ ਚੋਣ ਕਮਿਸ਼ਨਰ ਐੱਸ. ਕੇ. ਸ਼੍ਰੀਵਾਸਤਵ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੁਝ ਅਜਿਹੇ ਮੁੱਦੇ ਚੁੱਕੇ ਹਨ, ਜਿਨ੍ਹਾਂ ਦੀ ਕਾਨੂੰਨੀ ਰੂਪ ’ਚ ਜਾਂਚ ਕੀਤੀ ਜਾਣੀ ਬਾਕੀ ਹੈ, ਇਸ ਲਈ ਚੋਣ ਪ੍ਰੋਗਰਾਮ ਦੇ ਐਲਾਨ ’ਚ ਦੇਰੀ ਹੋ ਰਹੀ ਹੈ। ਕੇਂਦਰ ਸਰਕਾਰ ਐੱਮ. ਸੀ. ਡੀ. ਦਾ ਏਕੀਕਰਨ ਕਰਨਾ ਚਾਹੁੰਦੀ ਹੈ। ਇਸ ਨੂੰ ਲੈ ਕੇ ਸੋਚ-ਵਿਚਾਰ ਚੱਲ ਰਿਹਾ ਹੈ।
ਇਹ ਖ਼ਬਰ ਪੜ੍ਹੋ-ਰਹਾਣੇ ਨੇ ਆਪਣੇ ਸਕੂਲ ਅਤੇ ਪਹਿਲੇ ਕ੍ਰਿਕਟ ਮੈਦਾਨ ਦਾ ਕੀਤਾ ਦੌਰਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਫੈਸਲੇ ’ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਬਾਅ ’ਚ ਕਿਉਂ ਝੁਕ ਰਿਹਾ ਹੈ? ਮੋਦੀ ਜੀ ਹੁਣ ਇਸ ਦੇਸ਼ ਵਿਚ ਚੋਣਾਂ ਵੀ ਨਹੀਂ ਕਰਵਾਉਣਗੇ? ਭਾਜਪਾ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਸਰਵੇ ’ਚ ‘ਆਪ’ ਨੂੰ 272 ’ਚੋਂ 250 ਸੀਟਾਂ ਆ ਰਹੀਆਂ ਸਨ। ਹੁਣ 260 ਤੋਂ ਜ਼ਿਆਦਾ ਆਉਣਗੀਆਂ।
ਇਹ ਖ਼ਬਰ ਪੜ੍ਹੋ- WIW v ENGW : ਵਿੰਡੀਜ਼ ਨੇ ਰੋਮਾਂਚਕ ਮੈਚ ’ਚ ਇੰਗਲੈਂਡ ਨੂੰ 7 ਦੌੜਾਂ ਨਾਲ ਹਰਾਇਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
NEXT STORY