ਨਵੀਂ ਦਿੱਲੀ— ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਤਵਾਰ ਯਾਨੀ ਕਿ ਅੱਜ ਸੂਬੇ ਦੇ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂਆਂ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਅਤੇ ਇਸ ਨਾਲ ਸਬੰਧਤ ਇਕ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਵੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਆਸਾਰ ਨਹੀਂ, ਅਟਾਰੀ-ਵਾਹਘਾ ਸਰਹੱਦ ਰਾਹੀਂ ਪਾਕਿ ਜਾਣਗੇ ਸ਼ਰਧਾਲੂ
ਪੀ. ਐੱਮ. ਆਵਾਸ ’ਤੇ ਬੈਠਕ ਲਈ ਪਹੁੰਚੇ ਆਗੂਆਂ ’ਚ ਪੰਜਾਬ ਭਾਜਪਾ ਮੁਖੀ ਦੁਸ਼ਯੰਤ ਕੁਮਾਰ ਗੌਤਮ, ਸੂਬੇ ਦੇ ਪਾਰਟੀ ਮੁਖੀ ਅਸ਼ਵਨੀ ਕੁਮਾਰ ਸ਼ਰਮਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਅਤੇ ਹੋਰ ਆਗੂ ਸ਼ਾਮਲ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਅਸੀਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਪ੍ਰਧਾਨ ਮੰਤਰੀ ਅੱਗੇ ਰੱਖੀ ਹੈ। 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਹੈ। ਕੋਰੋਨਾ ਮਹਾਮਾਰੀ ਕਾਰਨ ਕਰਤਾਰਪੁਰ ਲਾਂਘਾ ਰੋਕਿਆ ਹੋਇਆ ਹੈ। ਅਸੀਂ ਉਨ੍ਹਾਂ ਨੂੰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਅਸੀਂ 1984 ਦੇ ਸਿੱਖ ਸਮਾਜ ਦੇ ਕਤਲੇਆਮ ਨੂੰ ਲੈ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਸਾਨੂੰ ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਛੇਤੀ ਹੀ ਇਸ ’ਤੇ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਾਕਿਸਤਾਨ ਹਾਈ ਕਮਿਸ਼ਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ 3000 ਵੀਜ਼ੇ ਜਾਰੀ ਕੀਤੇ
ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨਾਲ ਇਸ ਬੈਠਕ ਵਿਚ ਕਿਸਾਨ ਅੰਦੋਲਨ, ਵਿਧਾਨ ਸਭਾ ਚੋਣਾਂ 2022 ਦੀ ਤਿਆਰੀ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਸਮੇਤ ਤਮਾਮ ਮੁੱਦਿਆਂ ’ਤੇ ਚਰਚਾ ਕੀਤੀ ਗਈ ਹੈ। ਇਸ ਤੋਂ ਪਹਿਲਾਂ 7 ਨਵੰਬਰ ਨੂੰ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵਿਚ ਸਾਰੇ ਚੁਣਾਵੀ ਸੂਬਿਆਂ ਦੇ ਪਾਰਟੀ ਪ੍ਰਧਾਨਾਂ ਨੇ ਪ੍ਰਧਾਨ ਮੰਤਰੀ ਨੂੰ ਕੰਮਾਂ ਦਾ ਬਿਊਰਾ ਦਿੱਤਾ ਸੀ।
ਇਹ ਵੀ ਪੜ੍ਹੋ : ਸੰਗਤਾਂ ਦੀਆਂ ਅਰਦਾਸਾਂ ਨਾਲ 2 ਸਾਲ ਪਹਿਲਾਂ ਅੱਜ ਦੇ ਦਿਨ ਖੁੱਲ੍ਹਿਆ ਸੀ ਕਰਤਾਰਪੁਰ ਸਾਹਿਬ ਲਾਂਘਾ
ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਦਿੱਲੀ ਦੀ ਆਬੋ-ਹਵਾ ‘ਬੇਹੱਦ ਖਰਾਬ’, AQI 338 ’ਤੇ ਪਹੁੁੰਚਿਆ
NEXT STORY