ਨਵੀਂ ਦਿੱਲੀ– ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ’ਚ ਲਗਾਤਾਰ ਦੂਜੇ ਦਿਨ ਸ਼ੁੱਕਰਵਾਰ ਨੂੰ ਵੀ ਬਾਰਿਸ਼ ਜਾਰੀ ਰਹਿਣ ਕਾਰਨ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਯੂ.ਪੀ. ਦੇ ਕਈ ਜ਼ਿਲ੍ਹਿਆਂ ’ਚ 8ਵੀਂ ਤਕ ਦੇ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੁਝ ਜ਼ਿਲ੍ਹਿਆਂ ’ਚ ਇਕ ਦਿਨ ਅਤੇ ਕਈ ਜ਼ਿਲ੍ਹਿਆਂ ’ਚ ਦੋ ਦਿਨਾਂ ਦੀ ਛੁੱਟੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਖੇਤਰ ’ਚ ਬਾਰਿਸ਼ ਉੱਤਰ-ਪੱਛਮੀ ਮੱਧ ਪ੍ਰਦੇਸ਼ ਅਤੇ ਦੱਖਣ-ਪੱਛਮੀ ਉੱਤਰ ਪ੍ਰਦੇਸ਼ ’ਤੇ ਇਕ ਚੱਕਰਵਾਤੀ ਸਰਕੂਲੇਸ਼ਨ ਕਾਰਨ ਹੁੰਦੀ ਹੈ।
ਅਧਿਕਾਰੀ ਨੇ ਕਿਹਾ ਕਿ ਇਹ ਸਥਿਤੀ ਅਗਲੇ 24 ਘੰਟਿਆਂ ਤਕ ਇਸੇ ਖੇਤਰ ’ਚ ਬਣੇ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਟਵੀਟ ਕੀਤਾ ਕਿ ਤਾਜ਼ਾ ਬੱਦਲ ਦਿੱਲੀ ਆ ਰਹੇ ਹਨ, ਜਿਸ ਨਾਲ ਅਗਲੇ 3-4 ਘੰਟਿਆਂ ਦੌਰਾਨ ਦਿੱਲੀ ਅਤੇ ਐੱਨ.ਸੀ.ਆਰ. ਦੇ ਨੇੜਲੇ ਇਲਾਕਿਆਂ ’ਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਵੀਰਵਾਰ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕਿਆਂ ’ਚ ਪਾਣੀ ਭਰ ਗਿਆ ਹੈ, ਜਿਸ ਨਾਲ ਸ਼ਹਿਰ ਅਤੇ ਉਸ ਨਾਲ ਲਗਦੇ ਹਰਿਆਣਾ ਦੇ ਫਰੀਦਾਬਾਦ ਅਤੇ ਗੁਰੂਗ੍ਰਾਮ ਦੀਆਂ ਪ੍ਰਮੁੱਖ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ।
ਲਾੜੀ ਨੇ ਪਾਣੀ ਅਤੇ ਟੋਇਆਂ ਨਾਲ ਭਰੀ ਸੜਕ 'ਤੇ ਕਰਵਾਇਆ ਫੋਟੋਸ਼ੂਟ, ਵਾਇਰਲ ਹੋਇਆ ਵੀਡੀਓ
NEXT STORY