ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਚਹਿਰੇ ਦਾ ਸੰਸਪੈਂਸ ਖਤਮ ਹੋ ਗਿਆ ਹੈ। ਭਾਜਪਾ ਨੇ ਆਪਣੀ ਨਵੀਂ ਚੁਣੀ ਗਈ ਵਿਧਾਇਕ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ।
ਰੇਖਾ ਗੁਪਤਾ ਸ਼ਾਲੀਮਾਰ ਬਾਗ ਸੀਟ ਤੋਂ ਜਿੱਤਣ ਤੋਂ ਬਾਅਦ ਵਿਧਾਇਕ ਬਣੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਹ ਵੀਰਵਾਰ ਦੁਪਹਿਰ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਪ੍ਰਵੇਸ਼ ਵਰਮਾ ਨੂੰ ਡਿਪਟੀ ਸੀ.ਐੱਮ. ਬਣਾਏ ਜਾਣ ਦੀਆਂ ਚਰਚਾਵਾਂ ਹਨ।
ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਯਾਨੀ 20 ਫਰਵਰੀ ਨੂੰ ਸਵੇਰੇ ਲਗਭਗ 11.00 ਵਜੇ ਸ਼ੁਰੂ ਹੋਵੇਗਾ। ਉਪ ਰਾਜਪਾਲ ਵੀਕੇ ਸਕਸੈਨਾ ਨਵੇਂ ਮੁੱਖ ਮੰਤਰੀ ਅਤੇ ਕੈਬਨਿਟ ਨੂੰ ਦੁਪਹਿਰ 12.35 ਵਜੇ ਸਹੁੰ ਚੁਕਾਉਣਗੇ। ਪਹਿਲਾਂ ਇਹ ਪ੍ਰੋਗਰਾਮ ਸ਼ਾਮ 4.30 ਵਜੇ ਲਈ ਪ੍ਰਸਤਾਵਿਤ ਸੀ।
ਬੁੱਧਵਾਰ ਸ਼ਾਮ ਨੂੰ ਦਿੱਲੀ ਵਿੱਚ ਨਵੇਂ ਚੁਣੇ ਗਏ ਭਾਜਪਾ ਵਿਧਾਇਕਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਰੇਖਾ ਗੁਪਤਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਰੇਖਾ ਗੁਪਤਾ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ ਅਤੇ ਨਵੀਂ ਸਰਕਾਰ 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਸਹੁੰ ਚੁੱਕੇਗੀ।
ਭਾਰਤ 'ਚ ਕਾਰੋਬਾਰ ਲਈ ਤਿਆਰ Elon Musk, ਇਸ ਮਹੀਨੇ ਤੋਂ ਸ਼ੁਰੂ ਹੋਵੇਗੀ ਵਿਕਰੀ
NEXT STORY