ਨਵੀਂ ਦਿੱਲੀ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਇਸੇ ਕ੍ਰਮ 'ਚ ਸ਼ਨੀਵਾਰ ਨੂੰ ਨੈਸ਼ਨਲ ਜਾਂਚ ਏਜੰਸੀ (ਐੱਨ.ਆਈ.ਏ.) 'ਚ ਵੀ ਕੋਰੋਨਾ ਇਨਫੈਕਸ਼ਨ ਦਾ ਪਤਾ ਲੱਗਾ। ਰਿਪੋਰਟ ਅਨੁਸਾਰ, ਐੱਨ.ਆਈ.ਏ. ਕੰਟਰੋਲ ਰੂਮ 'ਚ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਇਨਫੈਕਸ਼ਨ ਦਾ ਪਤਾ ਲੱਗਣ ਤੋਂ ਬਾਅਦ ਪੂਰੇ ਦਫ਼ਤਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪੀੜਤ ਵਿਅਕਤੀ ਦੇ ਸੰਪਰਕ 'ਚ ਆਏ 10 ਲੋਕਾਂ ਦੇ ਆਉਣ ਦੀ ਖਬਰ ਹੈ, ਜਿਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਦੌੜ ਰਿਹਾ ਹੈ। ਇਸ 'ਚ ਦਿੱਲੀ ਦੇ ਗਰਾਫ਼ ਦਾ ਵੱਡਾ ਹਿੱਸਾ ਹੈ। ਰਾਜਧਾਨੀ 'ਚ ਵੀ ਇਹ ਵਾਇਰਸ ਵਧਦਾ ਜਾ ਰਿਹਾ ਹੈ। ਰਾਜਧਾਨੀ 'ਚ ਪਿਛਲੇ 24 ਘੰਟਿਆਂ 'ਚ 1,359 ਨਵੇਂ ਮਾਮਲੇ ਸਾਹਮਣੇ ਆਏ ਅਤੇ 22 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 26,334 ਹੋ ਗਈ ਹੈ।
ਮੁੰਬਈ ਹਵਾਈ ਅੱਡੇ 'ਤੇ ਇੰਡੀਗੋ ਜਹਾਜ਼ ਦੀ ਪੌੜੀ ਦੂਜੇ ਜਹਾਜ਼ ਨਾਲ ਟਕਰਾਈ
NEXT STORY