ਨਵੀਂ ਦਿੱਲੀ- ਬਾਹਰੀ ਦਿੱਲੀ 'ਚ ਇਕ 54 ਸਾਲਾ ਵਿਅਕਤੀ ਦੀ ਉਸ ਦਾ ਘਰ ਨੇੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਧਰਮਵੀਰ ਰੋਹਿਣੀ ਸੈਕਟਰ 3 'ਚ ਇਕ ਸਰਕਾਰੀ ਸ਼ਰਾਬ ਦੀ ਦੁਕਾਨ 'ਚ ਕੰਮ ਕਰਦਾ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਸੋਮਵਾਰ ਰਾਤ ਨੂੰ ਘਰ ਵਾਪਸ ਆ ਰਿਹਾ ਸੀ। ਉਹ ਆਦਮੀ ਆਪਣੀ ਕਾਰ 'ਚ ਬੇਹੋਸ਼ ਪਿਆ ਮਿਲਿਆ ਸੀ ਅਤੇ ਉਸ ਦੇ ਗੋਲੀ ਲੱਗੀ ਹੋਈ ਸੀ।
ਪੁਲਸ ਨੇ ਦੱਸਿਆ ਕਿ ਪੀੜਤ ਦੇ ਪੁੱਤ ਨੇ ਘਟਨਾ ਦੀ ਸੂਚਨਾ ਬਵਾਨਾ ਪੁਲਸ ਸਟੇਸ਼ਨ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਧਰਮਵੀਰ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ,"ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕਤਲ ਦਾ ਕਾਰਨ ਲੰਬੇ ਸਮੇਂ ਤੋਂ ਚੱਲ ਰਿਹਾ ਜਾਇਦਾਦ ਵਿਵਾਦ ਸੀ।" ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁਰੂ ਤੋਂ ਹੀ ਇਲਾਕੇ 'ਚ ਇਕ ਪਲਾਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਨਾਲੀਸਾ ਬਣਨਾ ਚਾਹੁੰਦੀ ਹੈ ਅਦਾਕਾਰਾ, ਖੁਦ ਖੋਲ੍ਹਿਆ ਭੇਤ
NEXT STORY