ਨਵੀਂ ਦਿੱਲੀ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਕਾਰਨ ਦਿੱਲੀ ਪੁਲਸ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਰਹੀ ਹੈ। ਇਸ ਦੌਰਾਨ ਸੁਪਰੀਮ ਕੋਰਟ ਦੇ ਨੇੜਿਓਂ ਕੁਝ ਵਕੀਲਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ। ਇਸ ਤੋਂ ਬਾਅਦ ਮਾਮਲੇ 'ਚ ਚੀਫ਼ ਜਸਟਿਸ ਸੂਰੀਆਕਾਂਤ ਨੇ ਦਖ਼ਲ ਦਿੱਤਾ। ਸੀਜੇਆਈ ਸੂਰੀਆਕਾਂਤ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਹਿਰਾਸਤ 'ਚ ਲਏ ਗਏ ਵਕੀਲਾਂ ਨੂੰ ਉਨ੍ਹਾਂ ਦੇ ਦਖ਼ਲ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ,''ਮੈਂ ਸ਼ਹਿਰ ਤੋਂ ਬਾਹਰ ਹਾਂ। ਮੈਂ ਗੱਲ ਕੀਤੀ ਸੀ। ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।'' ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (SCBA) ਨੇ ਚੀਫ਼ ਜਸਟਿਸ ਨੂੰ ਦਖ਼ਲ ਦੇਣ ਦੀ ਮੰਗ ਕਰਦੇ ਹੋਏ ਦੋਸ਼ ਲਗਾਇਆ ਸੀ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਦੌਰਾਨ ਮਹਿਲਾ ਐਡਵੋਕੇਟਾਂ ਸਮੇਤ ਕਈ ਵਕੀਲਾਂ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਪੁਲਸ ਨੇ ਲੋੜ ਤੋਂ ਵੱਧ ਬਲ ਦੀ ਵਰਤੋਂ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ ਜਵਾਬ
NEXT STORY