ਨਵੀਂ ਦਿੱਲੀ (ਏਜੰਸੀ)- ਦਿੱਲੀ ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਘਰ ਹਮਲੇ ਅਤੇ ਗੋੀਲਬਾਰੀ ਦਾ ਦਾਅਵਾ ਕਰਨ ਵਾਲੀ ਇਕ ਵਾਇਰਲ ਪੋਸਟ ਫਰਜ਼ੀ ਹੈ। ਪੁਲਸ ਨੇ ਗਲਤ ਜਾਣਕਾਰੀ ਫੈਲਾਉਣ ਖ਼ਿਲਾਫ਼ ਚਿਤਾਵਨੀ ਵੀ ਦਿੱਤੀ। ਦਿੱਲੀ ਪੁਲਸ ਨੇ ਆਪਣੇ ਅਧਿਕਾਰਤ 'ਐਕਸ' ਪੇਜ਼ 'ਤੇ ਇਕ ਪੋਸਟ 'ਚ ਕਿਹਾ ਕਿ ਇਹ ਵੀਡੀਓ ਦਸੰਬਰ 2019 ਦੀ ਇਕ ਘਟਨਾ ਦਾ ਪੁਰਾਣਾ ਫੁਟੇਜ ਹੈ ਅਤੇ ਇਸ ਦਾ ਹਾਲੀਆ ਘਟਨਾਵਾਂ ਨਾਲ ਕੋਈ ਸੰਬੰਧ ਨਹੀਂ ਹੈ।

ਇਸ ਦੇ ਨਾਲ ਹੀ ਪੁਲਸ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਦੇ ਘਰ 'ਤੇ ਹਮਲਿਆਂ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਗਲਤ ਜਾਣਕਾਰੀ ਫੈਲਾਉਣ 'ਚ ਸ਼ਾਮਲ ਪੇਜ਼ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਹੋ ਰਹੀ ਜਾਣਕਾਰੀ ਨੂੰ ਅਧਿਕਾਰਤ ਮਾਧਿਅਮ ਨਾਲ ਵੈਰੀਫਾਈ ਕਰਨ ਦੀ ਵੀ ਸਲਾਹ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ ਇਹ ਹੁਕਮ
NEXT STORY