ਨਵੀਂ ਦਿੱਲੀ : ਦਿੱਲੀ ਦੇ ਜਾਫ਼ਰਪੁਰ ਕਲਾਂ ਇਲਾਕੇ ਵਿੱਚ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਤਾੜ-ਤਾੜ ਗੋਲੀਆਂ ਚੱਲੀਆਂ, ਜਿਸ ਦੌਰਾਨ ਨੰਦੂ-ਵੈਂਕਟ ਗੈਂਗ ਦੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਪੁਲਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੋਹਤਕ ਦੇ ਰਹਿਣ ਵਾਲੇ ਨਵੀਨ ਉਰਫ਼ ਭਾਨਜਾ (25) ਅਤੇ ਅੰਬਾਲਾ ਦੇ ਰਹਿਣ ਵਾਲੇ ਅਨਮੋਲ ਕੋਹਲੀ (26) ਵਜੋਂ ਹੋਈ ਹੈ, ਜੋ 28 ਅਗਸਤ ਨੂੰ ਛਾਵਲਾ ਇਲਾਕੇ ਵਿੱਚ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਲੋੜੀਂਦੇ ਸਨ।
ਪੜ੍ਹੋ ਇਹ ਵੀ - ਸਕੂਲ-ਕਾਲਜ ਬੰਦ! 6 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ 32 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
ਅਧਿਕਾਰੀ ਨੇ ਕਿਹਾ, "ਮੁਕਾਬਲੇ ਦੌਰਾਨ ਹੋ ਰਹੀ ਜਵਾਬੀ ਕਾਰਵਾਈ ਵਿਚ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਪੁਲਸ ਨੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਕਾਬੂ ਕਰ ਲਿਆ। ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।" ਪੁਲਸ ਨੇ ਦੱਸਿਆ ਕਿ ਨਵੀਨ ਗਿਰੋਹ ਲਈ ਸ਼ਾਰਪਸ਼ੂਟਰ ਵਜੋਂ ਕੰਮ ਕਰਦਾ ਸੀ, ਜਦੋਂ ਕਿ ਅਨਮੋਲ ਇੱਕ ਸਹਾਇਕ ਦੀ ਭੂਮਿਕਾ ਨਿਭਾਉਂਦਾ ਸੀ। ਪੁਲਸ ਨੇ ਕਿਹਾ ਕਿ ਇਹ ਦੋਵੇਂ ਗਿਰੋਹ ਦੇ ਸਰਗਨਾ ਕਪਿਲ ਨੰਦੂ ਅਤੇ ਵੈਂਕਟ ਗਰਗ ਦੇ ਨਿਰਦੇਸ਼ਾਂ 'ਤੇ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਪੁਲਸ ਦੇ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ। ਇਸ ਵੇਲੇ ਦੋਵੇਂ ਜ਼ਖ਼ਮੀ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਪੁਲਸ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰੇਗੀ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹਸਪਤਾਲ 'ਚ ਮਰੀਜ਼ਾਂ ਦਾ ਚੈਕਅਪ ਕਰ ਰਹੇ 39 ਸਾਲਾ ਡਾਕਟਰ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
NEXT STORY