ਨਵੀਂ ਦਿੱਲੀ- ਦਿੱਲੀ ਪੁਲਸ ਨੇ ਗਣਤੰਤਰ ਦਿਵਸ 'ਤੇ ਦਿੱਲੀ 'ਚ ਆਯੋਜਿਤ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਵਿਚਾਲੇ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਦਰਜ ਕੀਤੀਆਂ ਗਈਆਂ 13 ਸ਼ਿਕਾਇਤਾਂ ਦੇ ਸੰਬੰਧ 'ਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੇ ਨਾਮ ਅਤੇ ਵੇਰਵਾ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਪੁਲਸ ਨੇ 122 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 44 ਵਿਰੁੱਧ ਮਾਮਲਾ ਦਰਜ ਕੀਤੇ ਹਨ। ਉੱਥੇ ਹੀ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਅਤੇ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਜਾਂ ਹਿਰਾਸਤ 'ਚ ਲਏ ਗਏ ਲੋਕਾਂ ਦੀ ਸੂਚੀ ਜਨਤਕ ਕਰਨ ਦੀ ਅਪੀਲ ਕੀਤੀ। ਤਿਵਾੜੀ ਅਨੁਸਾਰ, ਉਨ੍ਹਾਂ ਨੇ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਸੁਖਜਿੰਦਰ ਰੰਧਾਵਾ, ਸੁਖ ਸਰਕਾਰੀਆ ਅਤੇ ਰਾਜ ਕੁਮਾਰ ਛਬੇਵਾਲ ਨੇ ਬਜਟ ਪੇਸ਼ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਦੱਸਣਯੋਗ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਹਿੰਸਕ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਸਕਰਮੀਆਂ ’ਤੇ ਹਮਲਾ ਕੀਤਾ ਸੀ, ਗੱਡੀਆਂ ਪਲਟਾ ਦਿੱਤੀਆਂ ਸਨ ਅਤੇ ਇਤਿਹਾਸਿਕ ਲਾਲ ਕਿਲ੍ਹੇ ਦੇ ਅੰਦਰ ਇਕ ਧਾਰਮਿਕ ਝੰਡਾ ਲਗਾ ਦਿੱਤਾ ਸੀ। ਪੁਲਸ ਨੇ ਵੀਰਵਾਰ ਨੂੰ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਅਤੇ ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਦੇ ਪਿੱਛੇ ਦੀ ‘ਸਾਜਿਸ਼’ ਦੀ ਜਾਂਚ ਦੀ ਘੋਸ਼ਣਾ ਕੀਤੀ ਸੀ। ਇਸ ਹਿੰਸਾ ਦੇ ਸਿਲਸਿਲੇ ਵਿਚ ਪੁਲਸ ਨੇ ਹੁਣ ਤੱਕ 33 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਕਿਸਾਨ ਨੇਤਾਵਾਂ ਸਮੇਤ 44 ਲੋਕਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਹਨ।
TMC ਨੇ ਬਜਟ ਨੂੰ ਦੱਸਿਆ 100 ਫ਼ੀਸਦੀ ਦ੍ਰਿਸ਼ਟੀਹੀਣ, ਕਿਹਾ- ਇਹ ਬਜਟ ਹੈ ਜਾਂ OLX
NEXT STORY