ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਦੇ ਇਕ ਕਾਂਸਟੇਬਲ ਨੇ ਉੱਤਰ ਪੱਛਮੀ ਜ਼ਿਲ੍ਹੇ 'ਚ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਸ਼ਾਂਤ ਵਿਹਾਰ 'ਚ ਇਕ ਰਾਹਗੀਰ ਨੇ ਸਵੇਰੇ ਕਰੀਬ 9 ਵਜੇ ਸੂਚਨਾ ਦਿੱਤੀ ਕਿ ਇਲਾਕੇ 'ਚ ਇਕ ਪੈਟਰੋਲ ਪੰਪ ਦੀ ਚਾਰਦੀਵਾਰੀ ਕੋਲ ਖੜ੍ਹੀ ਕਾਰ 'ਚ ਇਕ ਲਾਸ਼ ਪਈ ਹੋਈ ਹੈ। ਪੁਲਸ ਡਿਪਟੀ ਕਮਿਸ਼ਨਰ ਪ੍ਰਣਵ ਤਾਇਲ ਨੇ ਕਿਹਾ ਕਿ ਜਦੋਂ ਪੁਲਸ ਦੀ ਇਕ ਟੀਮ ਉੱਥੇ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਇਕ ਕਾਰ 'ਚ ਡਰਾਈਵਰ ਦੀ ਸੀਟ 'ਤੇ ਲਾਸ਼ ਪਈ ਹੈ ਅਤੇ ਉਸ 'ਚੋਂ ਬੱਦਬੂ ਆ ਰਹੀ ਹੈ।
ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਾਅਦ 'ਚ ਕਾਂਸਟੇਬਲ ਅਮਨਦੀਪ ਸਿੰਘ ਵਜੋਂ ਹੋਈ, ਜੋ ਪ੍ਰਸ਼ਾਂਤ ਵਿਹਾਰ ਥਾਣੇ 'ਚ ਤਾਇਨਾਤ ਸੀ ਅਤੇ ਛੁੱਟੀ 'ਤੇ ਸੀ। ਉਨ੍ਹਾਂ ਦੱਸਿਆ ਕਿ ਫੋਟੋਗ੍ਰਾਫਰ ਅਤੇ ਫੋਰੈਂਸਿਕ ਮਾਹਿਰਾਂ ਨਾਲ ਅਪਰਾਧ ਬਰਾਂਚ ਦੀ ਟੀਮ ਮੌਕੇ 'ਤੇ ਬੁਲਾਈ ਗਈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਧਾਰਾ 174 ਦੇ ਅਧੀਨ ਪੁੱਛ-ਗਿੱਛ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਿੰਘ ਨੇ ਲਾਸ਼ ਬਾਬਾ ਸਾਹਿਬ ਅੰਬੇਡਕਰ ਹਸਪਤਾਲ ਭੇਜ ਦਿੱਤੀ ਹੈ ਅਤੇ ਕਾਂਸਟੇਬਲ ਦੇ ਪਰਿਵਾਰ ਦੇ ਆਉਣ 'ਤੇ ਪੋਸਟਮਾਰਟਮ ਕੀਤਾ ਜਾਵੇਗਾ। ਪੁਲਸ ਅਨੁਸਾਰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਕਿਹਾ ਕਿ ਇਹ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ ਕਿ ਕਾਂਸਟੇਬਲ ਨੇ ਇਹ ਕਦਮ ਕਿਉਂ ਚੁੱਕਿਆ।
33 ਸਾਲਾ ਸ਼ਖ਼ਸ ਨੇ ਵਸੀਅਤ ’ਚ ਲਿਆ ‘ਇੱਛਾ ਮੌਤ ਦਾ ਅਧਿਕਾਰ’, ਪੂਰੀ ਖ਼ਬਰ ’ਚ ਜਾਣੋ ਵਜ੍ਹਾ
NEXT STORY