ਨਵੀਂ ਦਿੱਲੀ-ਦਿੱਲੀ ਪੁਲਸ ਨੇ ਇਕ ਫਰਜ਼ੀ ਸਰਕਾਰੀ ਨੌਕਰੀ ਭਰਤੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਦੇ ਸਰਗਣਾ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁੱਖ ਮੁਲਜ਼ਮ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਰਾਸ਼ਿਦ ਚੌਧਰੀ ਵਜੋਂ ਹੋਈ ਹੈ। ਪੁਲਸ ਮੁਤਾਬਕ ਚੌਧਰੀ ਨੇ ਕਥਿਤ ਤੌਰ ’ਤੇ ਰਾਸ਼ਟਰੀ ਪੇਂਡੂ ਵਿਕਾਸ ਅਤੇ ਮਨੋਰੰਜਨ ਮਿਸ਼ਨ (ਐੱਨ. ਆਰ. ਡੀ. ਆਰ. ਐੱਮ.) ਦੇ ਨਾਂ ਦੀ ਵਰਤੋਂ ਕਰ ਕੇ ਸਾਈਬਰ ਠੱਗੀ ਮਾਰੀ ਅਤੇ ਐੱਨ. ਆਰ. ਡੀ. ਆਰ. ਐੱਮ. ਨੂੰ ਪੇਂਡੂ ਵਿਕਾਸ ਮੰਤਰਾਲਾ ਦੇ ਅਧੀਨ ਇਕ ਸਰਕਾਰੀ ਸੰਸਥਾ ਵਜੋਂ ਗਲਤ ਤਰੀਕੇ ਨਾਲ ਪੇਸ਼ ਕੀਤਾ।
ਡਿਪਟੀ ਕਮਿਸ਼ਨਰ ਆਫ਼ ਪੁਲਸ (ਨਵੀਂ ਦਿੱਲੀ) ਦੇਵੇਸ਼ ਕੁਮਾਰ ਮਹਲਾ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਇਹ ਮਾਮਲਾ 22 ਮਾਰਚ ਨੂੰ ਪੇਂਡੂ ਵਿਕਾਸ ਮੰਤਰਾਲਾ ਤੋਂ ਇਕ ਸ਼ਿਕਾਇਤ ਮਿਲਣ ਤੋਂ ਬਾਅਦ ਸਾਹਮਣੇ ਆਇਆ, ਜਿਸ ਵਿਚ ਕਿਹਾ ਗਿਆ ਸੀ ਕਿ ਨੌਕਰੀ ਲੱਭਣ ਵਾਲਿਆਂ ਨੂੰ ਗੁੰਮਰਾਹ ਕਰਨ ਲਈ ਕੇਂਦਰੀ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਤਸਵੀਰਾਂ ਵਾਲੀਆਂ 2 ਵੱਖ-ਵੱਖ ਜਾਅਲੀ ਵੈੱਬਸਾਈਟਾਂ ’ਤੇ ਜਾਅਲੀ ਭਰਤੀ ਇਸ਼ਤਿਹਾਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਠੱਗੀ ਵਿਚ ਬਿਨੈਕਾਰਾਂ ਤੋਂ 299 ਰੁਪਏ ਤੋਂ ਲੈ ਕੇ 399 ਰੁਪਏ ਦੀ ਰਜਿਸਟ੍ਰੇਸ਼ਨ ਫੀਸ ਵੀ ਵਸੂਲੀ ਗਈ।
ਥੁੱਕ ਲਾ ਕੇ ਲਾਈ ਮਸਾਜ ਕ੍ਰੀਮ : ਸੈਲੂਨ ਮੁਲਾਜ਼ਮ ਦੀ ਸ਼ਰਮਨਾਕ ਹਰਕਤ
NEXT STORY